29 Feb 2024
TV9Punjabi
ਆਪਣੀ ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਅੱਜ 17ਵਾਂ ਦਿਨ ਹੈ।
ਅੱਜ ਕਿਸਾਨ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕਰ ਸਕਦੇ ਹਨ।
ਇਸ ਸਬੰਧੀ ਕਿਸਾਨ ਮਜ਼ਦੂਰ ਮੋਰਚਾ (ਕੇਐੱਮਐੱਮ) ਦੇ ਕੋਆਰਡੀਨੇਟਰ ਸਰਵਨ ਪੰਧੇਰ ਤੇ ਯੂਨਾਈਟਿਡ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਜਗਜੀਤ ਡੱਲੇਵਾਲ ਦੀ ਅਗਵਾਈ ਹੇਠ ਸਾਂਝੀ ਮੀਟਿੰਗ ਕੀਤੀ ਗਈ।
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਦੋਵੇਂ ਕਿਸਾਨ ਲੀਡਰਾਂ ਦਿੱਲੀ ਕੂਚ ਨੂੰ ਲੈ ਕੇ ਰਣਨੀਤੀ ਬਣਾਈ ਹੈ ਜਿਸ ਸਬੰਧ ‘ਚ ਆਪੋ-ਆਪਣੇ ਸੰਗਠਨਾਂ ਨਾਲ ਮੀਟਿੰਗ ਕੀਤੀ ਸੀ।
ਐਫਆਈਆਰ ਦਰਜ ਹੋਣ ਤੋਂ ਬਾਅਦ ਬੋਰਡ ਨੇ ਖਨੌਰੀ ਸਰਹੱਦ ਤੇ ਮਾਰੇ ਗਏ ਕਿਸਾਨ ਸ਼ੁਭਕਰਨ ਦਾ ਦੇਰ ਰਾਤ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਇਆ।
ਕੁਝ ਸਮੇਂ ਬਾਅਦ ਸ਼ੁਭਕਰਨ ਸਿੰਘ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਖਨੌਰੀ ਸਰਹੱਦ ਵਿਖੇ ਰੱਖਿਆ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸੰਸਕਾਰ ਬਠਿੰਡਾ ਦੇ ਪਿੰਡ ਬੱਲੋ ਵਿਖੇ ਬਾਅਦ ਦੁਪਹਿਰ 3 ਵਜੇ ਕੀਤਾ ਜਾਵੇਗਾ।
ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਸਰਕਾਰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਪਰ ਅਗਲੇ ਦੌਰ ਲਈ ਅਜੇ ਕੋਈ ਮੀਟਿੰਗ ਤੈਅ ਨਹੀਂ ਹੋਈ ਹੈ।
ਮੁੰਡਾ ਇੰਡੀਅਨ ਕੌਂਸਲ ਆਫ ਐਗਰੀਕਲਚਰਲ ਰਿਸਰਚ (ICMR) ਸੋਸਾਇਟੀ ਦੀ 95ਵੀਂ ਸਾਲਾਨਾ ਆਮ ਬੈਠਕ ਦੇ ਮੌਕੇ ‘ਤੇ ਬੋਲ ਰਹੇ ਸਨ। ਇਕ ਸਵਾਲ ‘ਤੇ ਉਨ੍ਹਾਂ ਕਿਹਾ ਕਿ ਗੱਲਬਾਤ ਹੋਵੇਗੀ ਕਿਉਂਕਿ ਕੋਈ ਹੱਲ ਕੱਢਣ ਦੀ ਲੋੜ ਹੈ।