18-11- 2024
TV9 Punjabi
Author: Isha Sharma
ਪਿਛਲੇ ਕਰੀਬ 9 ਮਹੀਨਿਆਂ ਤੋਂ ਸ਼ੰਭੂ ਬਾਰਡਰ ਦੇ ਬੈਠੇ ਕਿਸਾਨਾਂ ਨੇ ਮੀਟਿੰਗ ‘ਚ ਇੱਕ ਵਾਰ ਫਿਰ ਦਿੱਲੀ ਕੂਚ ਦਾ ਫੈਸਲਾ ਲਿਆ ਹੈ।
ਮੀਟਿੰਗ ‘ਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 6 ਦਸੰਬਰ ਨੂੰ ਕਿਸਾਨ ਦਿੱਲੀ ਲਈ ਕੂਚ ਕਰਨਗੇ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਸ਼ੰਭੂ ਬਾਰਡਰ ਤੋਂ ਹੀ ਦਿੱਲੀ ਵੱਲ ਨੂੰ ਕੂਚ ਕਰਨਗੇ।
ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਉਹ 9 ਮਹਿਨਿਆਂ ਤੋਂ ਚੁੱਪ ਬੈਠੇ ਸਨ, ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਸੀ।
ਇਸ ਲਈ ਉਨ੍ਹਾਂ ਨੂੰ ਇਹ ਫੈਸਲਾ ਲੈਣ ਲਈ ਮਜ਼ਬੂਰ ਹੋਣਾ ਪਿਆ ਹੈ। ਉਨ੍ਹਾਂ ਨੇ ਕਿਹਾ ਇਸ ਵਾਰ ਦਿੱਲੀ ਕੂਚ ਲਈ ਉਹ ਟ੍ਰੈਕਟਰ-ਟਰਾਲੀਆਂ ਨਹੀਂ ਲੈ ਕੇ ਜਾਣਗੇ।