4 March 2024
TV9 Punjabi
ਆਪਣੀਆਂ ਮੰਗਾਂ ਨੂੰ ਲੈਕੇ ਚੱਲ ਰਿਹਾ ਕਿਸਾਨਾਂ ਦਾ ਸੰਘਰਸ਼ 21ਵੇਂ ਦਿਨ ਵਿੱਚ ਦਾਖਿਲ ਹੋ ਗਿਆ ਹੈ।
ਅਜੇ ਵੀ ਕਿਸਾਨ ਹਰਿਆਣਾ-ਪੰਜਾਬ ਦੀ ਸਰਹੱਦ ਸ਼ੰਭੂ ਅਤੇ ਖਨੌਰੀ ਵਿਖੇ ਖੜ੍ਹੇ ਹਨ। ਇਸ ਅੰਦੋਲਨ ਵਿੱਚ ਹੁਣ ਤੱਕ 8 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਕਿਸਾਨਾਂ ਨੇ ਮੁੜ 6 ਮਾਰਚ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ 10 ਮਾਰਚ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ ਵਿੱਚ ਟਰੇਨਾਂ ਨੂੰ ਰੋਕਣ ਦਾ ਵੀ ਐਲਾਨ ਕੀਤਾ ਗਿਆ ਹੈ।
ਕਿਸਾਨ ਆਗੂ ਪੰਧੇਰ ਨੇ ਕਿਹਾ ਕਿ ਅੱਜ ਤੱਕ ਇਤਿਹਾਸ ਵਿੱਚ ਕਿਸੇ ਵੀ ਅੰਦੋਲਨ ਵਿੱਚ ਡਰੋਨ ਦੀ ਵਰਤੋਂ ਨਹੀਂ ਕੀਤੀ ਗਈ। ਸਰਕਾਰ ਨੇ ਡਰੋਨ ਦੀ ਵਰਤੋਂ ਕਰਕੇ ਬਾਹਰੋਂ ਅੱਥਰੂ ਗੈਸ ਦੇ ਗੋਲੇ ਦਾਗੇ।
ਸੰਯੁਕਤ ਕਿਸਾਨ ਮੋਰਚਾ ਨੇ 14 ਮਾਰਚ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਲੁਧਿਆਣਾ ਵਿੱਚ ਹੋਈ ਮੀਟਿੰਗ ਤੋਂ ਬਾਅਦ ਐਸਕੇਐਮ ਆਗੂਆਂ ਨੇ ਕਿਹਾ ਕਿ ਉਹ ਟਰੈਕਟਰ ਨਹੀਂ ਲੈਣਗੇ।