06-12- 2024
TV9 Punjabi
Author: Isha Sharma
ਪੰਜਾਬ ਅਤੇ ਹਰਿਆਣਾ ਦੇ ਕਿਸਾਨ ਇੱਕ ਵਾਰ ਫਿਰ ਦਿੱਲੀ ਕੂਚ ਕਰਨ ਲਈ ਤਿਆਰ ਹਨ।
ਕਿਸਾਨ ਆਗੂਆਂ ਨੇ ਕਿਹਾ ਹੈ ਕਿ ਇਸ ਵਾਰ ਉਹ ਦਿੱਲੀ ਤੱਕ ਪੈਦਲ ਮਾਰਚ ਕਰਨਗੇ।
ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ ਤੋਂ ਸ਼ੁੱਕਰਵਾਰ ਨੂੰ 101 ਕਿਸਾਨਾਂ ਦਾ ਸਮੂਹ ਦਿੱਲੀ ਲਈ ਰਵਾਨਾ ਹੋਵੇਗਾ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਤੇ ਮਨਜੀਤ ਸਿੰਘ ਨੇ ਦੱਸਿਆ ਹੈ ਕਿ ਇਸ ਵਾਰ ਬਹੁਤ ਸਾਰੇ ਕਿਸਾਨ ਜਥੇ ਸ਼ਾਮਲ ਹੋਣਗੇ।
ਪਹਿਲਾ ਜੱਥਾ 6 ਦਸੰਬਰ ਨੂੰ ਸ਼ੰਭੂ ਸਰਹੱਦ ਤੋਂ ਦਿੱਲੀ ਲਈ ਰਵਾਨਾ ਹੋਵੇਗਾ। ਇਸ ਦੀ ਅਗਵਾਈ ਸਤਨਾਮ ਸਿੰਘ ਪੰਨੂ, ਸਰਬਜੀਤ ਸਿੰਘ ਫੂਲ ਅਤੇ ਸੁਰਿੰਦਰ ਚੌਟਾਲਾ ਕਰਨਗੇ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਤੇ ਹਰਿਆਣਾ ਦੀਆਂ ਸਰਹੱਦਾਂ ਨੂੰ ਜੋੜਨ ਵਾਲੇ ਸ਼ੰਭੂ ਸਰਹੱਦ ‘ਤੇ ਬਣੇ ਪੁਲ ‘ਤੇ ਹਰਿਆਣਾ ਪੁਲਿਸ ਅਤੇ ਅਰਧ ਸੈਨਿਕ ਬਲ ਤਾਇਨਾਤ ਹਨ।