24 ਪੁਲਿਸ ਮੁਲਾਜ਼ਮਾਂ ਸਮੇਤ ਕਈ ਕਿਸਾਨ ਅੰਦੋਲਨ ਦੌਰਾਨ ਜ਼ਖਮੀ, ਮੁੜ ਦਿੱਲੀ ਕੂਚ

14 Feb 2024

TV9 Punjabi

ਅੱਜ ਫਿਰ ਕਿਸਾਨਾਂ ਨੇ ਦਿੱਲੀ ਵੱਲ ਆਪਣਾ ਮਾਰਚ ਜਾਰੀ ਰੱਖਣ ਦਾ ਐਲਾਨ ਕੀਤਾ ਹੈ।

ਪ੍ਰਦਰਸ਼ਨ

ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੁਲਿਸ ‘ਤੇ ਭਾਰੀ ਪਥਰਾਅ ਵੀ ਕੀਤਾ। 

ਭਾਰੀ ਪਥਰਾਅ

ਪੁਲਿਸ ਨੇ ਜਲ ਤੋਪਾਂ, ਅੱਥਰੂ ਗੈਸ ਅਤੇ ਹਲਕੀ ਤਾਕਤ ਦੀ ਵਰਤੋਂ ਕਰਕੇ ਕਾਨੂੰਨ ਵਿਵਸਥਾ ਬਣਾਈ ਰੱਖੀ। 

ਅੱਥਰੂ ਗੈਸ

ਪਥਰਾਅ ਦੌਰਾਨ 24 ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ। ਇਨ੍ਹਾਂ ਪੁਲਿਸ ਮੁਲਾਜ਼ਮਾਂ ਵਿੱਚੋਂ 15 (ਡੀਐਸਪੀ ਅਤੇ ਹੋਰ ਰੈਂਕ) ਸ਼ੰਭੂ ਬਾਰਡਰ ਤੇ ਡਿਊਟੀ ਦੌਰਾਨ ਜ਼ਖ਼ਮੀ ਹੋ ਗਏ ਜਦਕਿ ਦਾਤਾ ਸਿੰਘ ਬਾਰਡਰ, ਜੀਂਦ ਵਿਖੇ 9 ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ।

24 ਪੁਲਿਸ ਮੁਲਾਜ਼ਮ ਜ਼ਖ਼ਮੀ

ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ, ਜਿਸ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਕਾਨੂੰਨੀ ਕਾਰਵਾਈ ਦੀ ਤਿਆਰੀ

ਭੜਕਾਊ ਅਤੇ ਗੁੰਮਰਾਹਕੁੰਨ ਪੋਸਟਾਂ ਪਾਉਣ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਭੜਕਾਊ ਪੋਸਟਾਂ 

ਕਿਸਾਨ ਅੰਦੋਲਨ ਨੂੰ ਰੋਕਣ ਲਈ ਦਿੱਲੀ ਦੀ ਕੀਤੀ ਕਿਲ੍ਹਾਬੰਦੀ