ਕਿਸਾਨਾਂ ਵੱਲੋਂ ਅੱਜ ਦੁਪਹਿਰ 12 ਵਜੇ ਤੋਂ ਰੋਕੀਆਂ ਜਾਣਗੀਆਂ ਰੇਲਾਂ

15 Feb 2024

TV9 Punjabi

ਸ਼ੰਭੂ ਬਾਰਡਰ ‘ਤੇ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਤੇ ਪਲਾਸਟਿਕ ਦੀਆਂ ਗੋਲੀਆਂ ਚਲਾਏ ਜਾਣ ਕਾਰਨ ਪੰਜਾਬ ਦੀਆਂ ਹੋਰ ਕਿਸਾਨ ਜਥੇਬੰਦੀਆਂ ਵੀ ਗੁੱਸੇ ਚ ਹਨ। 

ਸ਼ੰਭੂ ਬਾਰਡਰ

ਇਸ ਕਾਰਨ ਬੀਕੇਯੂ ਉਗਰਾਹਾਂ ਨੇ ਅੱਜ ਨੇ ਰੇਲਾਂ ਰੋਕੇ ਜਾਣ ਦਾ ਐਲਾਨ ਕੀਤਾ ਹੈ। ਸੜਕ ਅਤੇ ਰੇਲ ਮਾਰਗ ਬੰਦ ਹੋਣ ਤੋਂ ਬਾਅਦ ਉਡਾਣਾਂ ਦੀਆਂ ਕੀਮਤਾਂ ‘ਚ 7 ਗੁਣਾ ਤੱਕ ਵਧਾ ਦੇਖਿਆ ਜਾ ਰਿਹਾ ਹੈ।

ਰੇਲ ਰੋਕੋ

ਅੱਜ ਸ਼ਾਮ ਇੱਕ ਵਾਰ ਫਿਰ ਕਿਸਾਨਾਂ ਨਾਲ ਕੇਂਦਰ ਮੀਟਿੰਗ ਕਰੇਗੀ। ਮੀਟਿੰਗ ਦਾ ਤੀਜਾ ਦੌਰ ਅਤੇ ਅੰਦੋਲਨ ਦੀ ਸ਼ੁਰੂਆਤ ਤੋਂ ਬਾਅਦ ਪਹਿਲੀ ਮੀਟਿੰਗ ਹੋਣ ਜਾ ਰਹੀ ਹੈ।

ਕੇਂਦਰ ਨਾਲ ਮੀਟਿੰਗ

ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ਨੂੰ ਬੰਦ ਕਰਨ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਐਲਾਨ ਕੀਤਾ ਹੈ।

ਕਿਸਾਨ ਯੂਨੀਅਨ ਉਗਰਾਹਾਂ

ਉਨ੍ਹਾਂ ਨੇ ਅੱਜ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਾਂ ਰੋਕਣ ਦਾ ਫੈਸਲਾ ਕੀਤਾ ਹੈ। 

12 ਵਜੇ ਤੋਂ ਸ਼ਾਮ 4 ਵਜੇ ਤੱਕ

ਪੰਜਾਬ ਦੇ 6 ਜ਼ਿਲ੍ਹਿਆਂ ਲੁਧਿਆਣਾ, ਬਰਨਾਲਾ, ਫਤਹਿਗੜ੍ਹ ਸਾਹਿਬ, ਅੰਮ੍ਰਿਤਸਰ, ਬਠਿੰਡਾ ਅਤੇ ਮੋਗਾ ਵਿੱਚ ਟਰੇਨਾਂ ਨੂੰ ਰੋਕਿਆ ਜਾਵੇਗਾ।

 6 ਜ਼ਿਲ੍ਹੇ

ਕਿਸਾਨ ਅੰਦੋਲਨ ਨੂੰ ਰੋਕਣ ਲਈ ਦਿੱਲੀ ਦੀ ਕੀਤੀ ਕਿਲ੍ਹਾਬੰਦੀ