18 Feb 2024
ਅਮਿਤ ਮਿਸ਼ਰਾ/ਕਨੌਜ
ਕੇਂਦਰ ਸਰਕਾਰ ਨੇ ਕਿਸਾਨ ਅੰਦੋਲਨ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।
ਇਨ੍ਹਾਂ ਹੁਕਮਾਂ ਨਾਲ 20 ਥਾਣਿਆਂ ਦੇ ਅਧਿਕਾਰ ਖੇਤਰ ਪ੍ਰਭਾਵਿਤ ਹੋਣਗੇ। ਇਹ ਹੁਕਮ ਕੇਂਦਰ ਸਰਕਾਰ ਵੱਲੋਂ ਇੰਡੀਅਨ ਟੈਲੀਗ੍ਰਾਫ ਐਕਟ 1885 ਦੀ ਧਾਰਾ 7, ਉਪ ਨਿਯਮ 1 ਅਤੇ ਨਿਯਮ 2 ਤਹਿਤ ਜਾਰੀ ਕੀਤੇ ਗਏ ਹਨ।
ਹਾਲ ਹੀ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ 16 ਫਰਵਰੀ ਤੱਕ ਇੰਟਰਨੈੱਟ ਬੰਦ ਕਰਨ 'ਤੇ ਰੋਸ ਪ੍ਰਗਟਾਇਆ ਸੀ।
ਪੱਤਰ ਵਿੱਚ ਮੁੱਖ ਮੰਤਰੀ ਨੇ ਤੁਰੰਤ ਪ੍ਰਭਾਵ ਨਾਲ ਇੰਟਰਨੈੱਟ ਚਾਲੂ ਕਰਨ ਲਈ ਕਿਹਾ ਸੀ। ਇੰਨਾ ਹੀ ਨਹੀਂ ਸੀਐਮ ਭਗਵੰਤ ਮਾਨ ਨੇ ਵੀ ਤੀਜੇ ਦੌਰ ਦੀ ਮੀਟਿੰਗ ਵਿੱਚ ਇਹ ਮੁੱਦਾ ਚੁੱਕਿਆ ਸੀ।
ਪਰ, ਉਨ੍ਹਾਂ ਦੀ ਮੰਗ ਨੂੰ ਨਜ਼ਰਅੰਦਾਜ਼ ਕਰਦੇ ਹੋਏ, ਗ੍ਰਹਿ ਮੰਤਰਾਲੇ ਨੇ ਪੰਜਾਬ ਵਿੱਚ ਇੰਟਰਨੈਟ ਬੰਦ ਕਰਨ ਦੀ ਮਿਆਦ ਦੁਬਾਰਾ ਵਧਾ ਦਿੱਤੀ ਹੈ।
ਇੰਨਾ ਹੀ ਨਹੀਂ, ਇਸ ਤੋਂ ਪਹਿਲਾਂ ਪੰਜਾਬ ਦੇ ਸਿਰਫ਼ ਤਿੰਨ ਜ਼ਿਲ੍ਹਿਆਂ ਵਿੱਚ ਇਹ ਇੰਟਰਨੈੱਟ ਬੰਦ ਸੀ। ਪਰ ਹੁਣ ਨਵੇਂ ਹੁਕਮ ਨਾਲ 7 ਜ਼ਿਲ੍ਹਿਆਂ ਵਿੱਚ ਇਸ ਨੂੰ ਬੰਦ ਕਰ ਦਿੱਤਾ ਗਿਆ ਹੈ।