21 Feb 2024
TV9 Punjabi
ਪੁਲਿਸ ਨੇ ਕਿਹਾ ਹੈ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਦਿੱਤੇ ਗਏ ਸਾਰੇ ਔਜ਼ਾਰ ਅਤੇ ਸਾਧਨ ਵਾਪਸ ਲੈ ਲਏ ਜਾਣ।
ਪੁਲਿਸ ਨੂੰ ਖਦਸ਼ਾ ਹੈ ਕਿ ਇਨ੍ਹਾਂ ਨਾਲ ਪੁਲਿਸ ਅਤੇ ਹੋਰ ਸੁਰੱਖਿਆ ਕਰਮੀਆਂ ਨੂੰ ਨੁਕਸਾਨ ਹੋ ਸਕਦਾ ਹੈ।
ਇਸ ਤੋਂ ਇਲਾਵਾ ਪੁਲਿਸ ਨੇ ਚਿਤਾਵਨੀ ਦਿੱਤੀ ਹੈ ਕਿ ਇਨ੍ਹਾਂ ਮਾਲਕਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।
ਕਿਸਾਨਾਂ ਦੇ ਮਾਰਚ ਨੂੰ ਵੇਖਦੇ ਹੋਏ ਪੰਜਾਬ ਪੁਲਿਸ ਦੇ ਡੀਜੀਪੀ ਨੇ ਪਟਿਆਲਾ ਰੇਂਜ ਦੇ ਆਈਜੀ ਅਤੇ ਐਸਐਸਪੀ ਨੂੰ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਜੇਸੀਬੀ ਅਤੇ ਪੋਕਲੇਨ ਮਸ਼ੀਨਾਂ ਦੀ ਆਵਾਜਾਈ ਨੂੰ ਰੋਕਣ ਦੇ ਨਿਰਦੇਸ਼ ਦਿੱਤੇ ਹਨ।
ਦਰਅਸਲ ਹਰਿਆਣਾ ਪੁਲਿਸ ਦੇ ਡੀਜੀਪੀ ਨੇ ਪੰਜਾਬ ਪੁਲਿਸ ਦੇ ਡੀਜੀਪੀ ਨੂੰ ਪੱਤਰ ਲਿਖ ਕੇ ਪ੍ਰਦਰਸ਼ਨ ਵਾਲੀ ਥਾਂ ਤੋਂ ਮਸ਼ੀਨਾਂ ਇਕੱਠੀਆਂ ਨਾ ਕਰਨ ਦੇਣ ਲਈ ਕਿਹਾ ਸੀ।
ਦੱਸਿਆ ਜਾ ਰਿਹਾ ਹੈ ਕਿ ਗ੍ਰਹਿ ਮੰਤਰਾਲੇ ਨੇ ਸ਼ਰਾਰਤੀ ਅਨਸਰਾਂ ਖਿਲਾਫ ਸਖਤ ਕਾਰਵਾਈ ਕਰਨ ਲਈ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਲਿਖਿਆ ਹੈ।
ਕਿਸਾਨ ਅਜੇ ਵੀ ਦਿੱਲੀ ਤੋਂ 200 ਕਿਲੋਮੀਟਰ ਤੋਂ ਵੱਧ ਦੂਰ ਹਨ, ਪਰ ਦਿੱਲੀ ਪੁਲਿਸ ਨੇ ਉਨ੍ਹਾਂ ਰੋਕਣ ਲਈ ਕਈ ਰੁਕਾਵਟਾਂ ਕੀਤੀਆਂ ਹਨ।