15 Feb 2024
TV9 Punjabi
ਕਿਸਾਨ ਅੰਦੋਲਨ ਨੂੰ ਲੈ ਕੇ ਚੰਡੀਗੜ੍ਹ ਕੋਰਟ 'ਚ ਅੱਜ ਸੁਣਵਾਈ ਹੋਣੀ ਹੈ। ਇਸ ਨੂੰ ਲੈ ਕੇ ਚੰਡੀਗੜ੍ਹ ਕੋਰਟ ‘ਚ ਇੱਕ ਪਟੀਸ਼ਨ ਲਗਾਈ ਗਈ ਹੈ।
ਇਸ ਪਟੀਸ਼ਨ ‘ਚ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਤੇ ਇੰਟਰਨੈਟ ਬੰਦ ਕਰਨ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ‘ਚ ਅਪੀਲ ਕੀਤੀ ਗਈ ਸੀ।
ਕੋਰਟ ਨੇ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੂੰ ਕੁਝ ਹਿਦਾਇਤਾਂ ਦਿੱਤੀਆਂ ਸਨ ਅਤੇ ਸੁਣਵਾਈ ਦੀ ਅਗਲੀ ਤਰੀਕ 15 ਫਰਵਰੀ ਜੋ ਕੀ ਅੱਜ ਹੈ ਰੱਖੀ ਸੀ।
ਰਾਈ ਕੋਰਟ ਨੇ ਕਿਹਾ ਸੀ ਕਿ ਪ੍ਰਦਰਸ਼ਨ ਲਈ ਜਗ੍ਹਾ ਯਕੀਨੀ ਬਣਾਈ ਜਾਵੇ। ਸਾਰੀਆਂ ਪਾਰਟੀਆਂ ਨੂੰ ਇਕੱਠੇ ਹੋ ਕੇ ਇੱਕ ਦੂਜੇ ਨਾਲ ਗੱਲ ਕਰਨੀ ਚਾਹੀਦੀ ਹੈ।
ਹਾਈ ਕੋਰਟ ਨੇ ਸਾਰੀਆਂ ਧਿਰਾਂ ਨੂੰ ਨੋਟਿਸ ਜਾਰੀ ਕਰਕੇ ਮਾਮਲੇ ਦੀ ਅਗਲੀ ਸੁਣਵਾਈ 15 ਫਰਵਰੀ ਨੂੰ ਤੈਅ ਕੀਤੀ ਸੀ।
ਸੁਣਵਾਈ ਦੌਰਾਨ ਕੇਂਦਰ ਨੇ ਕਿਹਾ ਸੀ ਕਿ ਕਾਨੂੰਨ ਵਿਵਸਥਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਹੈ।
ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਸਟੇਟਸ ਰਿਪੋਰਟ ਦਾਇਰ ਕਰਨ ਲਈ ਸਮਾਂ ਮੰਗਿਆ ਸੀ।
ਹਾਈ ਕੋਰਟ ਨੇ ਕਿਹਾ ਸੀ ਕਿ ਇਹ ਕਹਿਣਾ ਬਹੁਤ ਸੌਖਾ ਹੈ ਕਿ ਉਨ੍ਹਾਂ ਕੋਲ ਅਧਿਕਾਰ ਹਨ, ਪਰ ਰਾਜ ਨੂੰ ਸੜਕਾਂ ‘ਤੇ ਲੋਕਾਂ ਦੀ ਸੁਰੱਖਿਆ ਲਈ ਵੀ ਕਦਮ ਚੁੱਕਣੇ ਪੈਣਗੇ। ਉਨ੍ਹਾਂ ਦੇ ਵੀ ਕੁਝ ਅਧਿਕਾਰ ਹਨ।