06-01- 2024
TV9 Punjabi
Author: Isha
ਕਿਸਾਨ ਅੰਦੋਲਨ ਨੂੰ ਲੈ ਕੇ ਸੋਮਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ।
ਪੰਜਾਬ ਸਰਕਾਰ ਨੇ ਦਾਅਵਾ ਕੀਤਾ ਕਿ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਸੁਪਰਿਮ ਕੋਰਟ ਵੱਲੋਂ ਬਣਾਈ ਕਮੇਟੀ ਨੂੰ ਮਿਲਣ ਲਈ ਮੰਨ ਗਏ ਹਨ।
ਪੰਜਾਬ ਸਰਕਾਰ ਵੱਲੋਂ ਸੀਨੀਅਰ ਵਕੀਲ ਕਪਿਲ ਸਿੱਬਲ ਕੋਰਟ ‘ਚ ਪੇਸ਼ ਹੋਏ ਹਨ।
ਕਪਿਲ ਸਿੱਬਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਅਦਾਲਤ ਵੱਲੋਂ ਬਣਾਈ ਹਾਈ ਪਾਵਰ ਕਮੇਟੀ ਦੇ ਚੇਅਰਮੈਨ ਰਿਟਾਇਰ ਜਸਟਿਸ ਨਵਾਬ ਸਿੰਘ ਨੂੰ ਮਿਲਣ ਲਈ ਮਨਾ ਲਿਆ ਹੈ।
ਸਿੱਬਲ ਨੇ ਇਸ ਮਾਮਲੇ ਦੀ ਸੁਣਵਾਈ ਕੁਝ ਸਮਾਂ ਮੰਗਿਆ ਹੈ। ਇਸ ‘ਤੇ ਕੋਰਟ ਨੇ ਇਸ ਦੀ ਸੁਣਵਾਈ ਸ਼ੁੱਕਰਵਾਰ ਲਈ ਤੈਅ ਕੀਤੀ ਹੈ।
ਇਸ ਤੋਂ ਪਹਿਲਾਂ ਡੱਲੇਵਾਲ ਨੇ ਕਮੇਟੀ ਦੇ ਚੇਅਰਮੈਨ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੂੰ ਪੱਤਰ ਲਿਖਿਆ ਸੀ। ਇਸ ਸਬੰਧੀ ਉਨ੍ਹਾਂ ਦਾ ਵਫ਼ਦ 4 ਨਵੰਬਰ 2024 ਨੂੰ ਸੁਪਰੀਮ ਕੋਰਟ ਦੀ ਕਮੇਟੀ ਨੂੰ ਮਿਲਿਆ ਸੀ।