12 Feb 2024
TV9 Punjabi
ਕਿਸਾਨਾਂ ਨੇ ਮੁੜ ਦਿੱਲੀ ਕੂਚ ਕਰਨ ਦਾ ਐਲਾਨ ਕਰ ਦਿੱਤਾ ਹੈ।
ਕਿਸਾਨ ਟਰੈਕਟਰ ਟਰਾਲੀਆਂ ਲੈਕੇ ਦਿੱਲੀ ਵੱਲ ਕੂਚ ਕਰਨ ਦੀਆਂ ਤਿਆਰੀਆਂ ਕਰ ਰਹੇ ਹਨ।
ਇਹ ਹਨ ਉਹ ਪ੍ਰਮੁੱਖ ਮੰਗਾਂ ਜਿਨ੍ਹਾਂ ਨੂੰ ਲੈਕੇ ਕਿਸਾਨ ਆਪਣਾ ਅੰਦੋਲਣ ਮੁੜ ਅਰੰਭਣ ਜਾ ਰਹੇ ਹਨ।
ਘੱਟੋ ਘੱਟ ਸਮਰਥਨ ਮੁੱਲ (MSP) ਕਿਸਾਨਾਂ ਦੀ ਪਹਿਲੀ ਅਤੇ ਸਭ ਤੋਂ ਪ੍ਰਮੁੱਖ ਮੰਗ ਹੈ।
ਕਿਸਾਨ ਚਾਹੁੰਦੇ ਹਨ ਕਿ ਇਸ ਗਰੰਟੀ ਨੂੰ ਕੇਂਦਰ ਦੇ ਕਾਨੂੰਨ ਵਿੱਚ ਬਦਲਿਆ ਜਾਵੇ ਤਾਂ ਜੋ ਕਿਸੇ ਵੀ ਸੂਰਤ ਵਿੱਚ ਕੋਈ ਵੀ ਕਿਸਾਨ MSP ਤੋਂ ਵਾਂਝਾ ਨਾ ਰਹਿ ਸਕੇ।
ਕਿਸਾਨਾਂ ਦਾ ਦੂਜਾ ਵੱਡਾ ਮਸਲਾ ਕਿਸਾਨਾਂ ਦੀ ਕਰਜ਼ ਮੁਆਫ਼ੀ ਦਾ ਹੈ। ਸਿਰਫ਼ ਪੰਜਾਬ ਦੇ ਹੀ ਨਹੀਂ ਸਗੋਂ ਦੇਸ਼ ਭਰ ਦੇ ਕਿਸਾਨ ਕਰਜ਼ੇ ਦੇ ਬੋਝ ਹੇਠਾਂ ਦੱਬੇ ਹੋਏ ਹਨ।
ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਦੇ ਅਧਿਕਾਰੀਆਂ ਨੇ ਪਹਿਲਾਂ ਉਹਨਾਂ ਨੂੰ ਭਰੋਸਾ ਦਵਾਇਆ ਸੀ ਕਿ ਸਾਰੇ ਮਾਮਲੇ ਵਾਪਿਸ ਲੈ ਲਏ ਜਾਣਗੇ ਪਰ ਅਜਿਹਾ ਨਹੀਂ ਹੋਇਆ। ਜਿਸ ਕਰਕੇ ਹੁਣ ਪਰਚੇ ਵਾਪਿਸ ਕਰਵਾਉਣਾ ਵੀ ਕਿਸਾਨਾਂ ਦੀ ਵੱਡੀ ਮੰਗ ਹੈ।
ਕਿਸਾਨਾਂ ਵੱਲੋਂ ਬਿਜਲੀ ਸੋਧ ਬਿੱਲ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਕਿਸਾਨ ਮੰਗ ਕਰ ਰਹੇ ਹਨ ਕਿ ਉਹਨਾਂ ਨੂੰ ਇਸ ਐਕਟ ਤੋਂ ਰਾਹਤ ਦਿੱਤੀ ਜਾਵੇ।