19 Feb 2024
TV9 Punjabi
ਇਸ ਕਿਸਾਨ ਅੰਦੋਲਨ ਵਿੱਚ ਵੱਖੋ ਵੱਖ ਰੰਗ ਦੇਖਣ ਨੂੰ ਮਿਲ ਰਹੇ ਹਨ।
ਹੁਣ ਮਲੇਰਕੋਟਲਾ ਤੋਂ ਪਹੁੰਚੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਕਿਸਾਨਾਂ ਲਈ ਲੰਗਰ ਲਗਾਕੇ ਭਾਈਚਾਰਿਕ ਸਾਂਝ ਦਾ ਸੁਨੇਹਾ ਦਿੱਤਾ ਹੈ।
ਕਿਸਾਨ ਜਿੱਥੇ ਆਪਣੀਆਂ ਤਿਆਰੀਆਂ ਕਰਕੇ ਚੱਲੇ ਹਨ ਤਾਂ ਉੱਥੇ ਹੀ ਪਿੰਡਾਂ ਦੇ ਗੁਰੂਘਰਾਂ ਵੱਲੋਂ ਵੀ ਧਰਨੇ ਵਾਲੀ ਥਾਂ 'ਤੇ ਲੰਗਰ ਪਹੁੰਚਾਇਆ ਜਾ ਰਿਹਾ ਹੈ।
ਅੰਦੋਲਨ ਵਿੱਚ ਮਲੇਰਕੋਟਲਾ ਦੇ ਮੁਸਲਮਾਨਾਂ ਨੇ ਕਿਸਾਨਾਂ ਲਈ ਮਿੱਠੇ ਚੌਲਾਂ ਦਾ ਲੰਗਰ ਲਗਾ ਕੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੱਤਾ ਹੈ।
ਮੁਸਲਿਮ ਫੈਡਰੇਸ਼ਨ ਆਫ ਪੰਜਾਬ ਦੇ ਆਗੂਆਂ ਨੇ ਕਿਹਾ ਕਿ ਸਮੁੱਚਾ ਮੁਸਲਿਮ ਭਾਈਚਾਰਾ ਕਿਸਾਨਾਂ ਦੇ ਨਾਲ ਹੈ।
ਇਸ ਤੋਂ ਪਹਿਲਾਂ ਵੀ ਜਦੋਂ ਕਿਸਾਨਾਂ ਨੇ ਦਿੱਲੀ ਦੀਆਂ ਬਰੂਹਾਂ ਤੇ ਅੰਦੋਲਨ ਕੀਤਾ ਸੀ ਤਾਂ ਉਸ ਵੇਲੇ ਵੀ ਇਹ ਸੰਸਥਾ ਕਿਸਾਨਾਂ ਦੇ ਹੱਕ ਵਿੱਚ ਡਟੀ ਸੀ।