15 Feb 2024
TV9 Punjabi
ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ‘ਚ ਸੁਣਵਾਈ ਹੋਈ।
ਕੋਰਟ ਨੇ ਕਿਸਾਨਾਂ ਅਤੇ ਸਰਕਾਰ ਨੂੰ ਮੀਟਿੰਗ ਰਾਹੀ ਹੱਲ ਕੱਢਣ ਲਈ ਕਿਹਾ ਗਿਆ ਹੈ।
ਕੇਂਦਰ ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਨੁਮਾਇੰਦੇ ਲਗਾਤਾਰ ਕਿਸਾਨਾਂ ਨਾਲ ਮੀਟਿੰਗ ਕਰ ਰਹੇ ਹਨ।
ਇਸ ਸੁਣਵਾਈ ਦੌਰਾਨ ਹਾਈ ਕੋਰਟ ਨੇ ਪਟੀਸ਼ਨਰ ਨੂੰ ਮਨੁੱਖੀ ਅਧਿਕਾਰਾਂ ਲਈ ਪਾਈ ਆਪਣੀ ਅਰਜੀ ਨੂੰ ਯੂਐਨ ਚੋਂ ਵਾਪਲ ਲੈਣ ਲਈ ਕਿਹਾ ਗਿਆ ਹੈ।
ਕੇਂਦਰ ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਨੁਮਾਇੰਦੇ ਲਗਾਤਾਰ ਕਿਸਾਨਾਂ ਨਾਲ ਮੀਟਿੰਗ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਅੱਜ ਵੀ ਕਿਸਾਨਾਂ ਨਾਲ ਕੇਂਦਰ ਸਰਕਾਰ ਦੇ ਮੰਤਰੀ ਗੱਲ ਕਰਨਗੇ।
ਸੁਣਵਾਈ ਤੋਂ ਬਾਅਦ ਕਿਸਾਨ ਧਿਰ ਦੇ ਵਕੀਲ ਨੇ ਕਿਹਾ ਕਿ ਉਨ੍ਹਾਂ ਨੇ ਯੂਐਨ ਚ ਇੱਕ ਅਰਜੀ ਪਾਈ ਸੀ ਜਿਸ ਚ ਮਨੁੱਖੀ ਅਧਿਕਾਰਾਂ ਨੂੰ ਲੈ ਕੇ ਮੁੱਦਾ ਚੁੱਕਿਆ ਗਿਆ ਸੀ।
ਇਸ ਅਰਜੀ 'ਤੇ ਹਾਈ ਕੋਰਟ ਨੇ ਕਿਹਾ ਹੈ ਕਿ ਦੇਸ਼ ‘ਚ ਮਨੁੱਖੀ ਅਧਿਕਾਰਾਂ ਦੀ ਕਸਟੋਡੀਅਨ ਅਦਾਲਤ ਹੈ।
ਉਨ੍ਹਾਂ ਕਿਹਾ ਕਿ ਅਗਲੀ ਸੁਣਵਾਈ ਮੰਗਲਵਾਰ ਨੂੰ ਹੈ ਅਤੇ ਉਹ ਉਮੀਦ ਕਰਦੇ ਹਨ ਕਿ ਅਗਲੀ ਸੁਣਵਾਈ 'ਚ ਫੈਸਲਾ ਉਨ੍ਹਾਂ ਦੇ ਪੱਖ ਵਿੱਚ ਆਵੇਗੀ।