ਸ਼ੰਭੂ ਬਾਰਡਰ 'ਤੇ ਫਿਰ ਹੰਗਾਮਾ, ਕਿਸਾਨਾਂ 'ਤੇ ਮੁੜ ਛੱਡੇ Tear Gas ਦੇ ਗੋਲੇ, BKU (ਉਗਰਾਹਾਂ) ਵੱਲੋਂ ਕੀਤਾ ਗਿਆ ਇਹ ਐਲਾਨ

16 Feb 2024

TV9 Punjabi

ਪੰਜਾਬ ਦੇ ਕਿਸਾਨਾਂ ਦੇ ਦਿੱਲੀ ਕੂਚ ਦਾ ਅੱਜ ਚੌਥਾ ਦਿਨ ਹੈ। ਸ਼ੰਭੂ ਸਰਹੱਦ ‘ਤੇ ਅੱਜ ਫਿਰ ਹਫੜਾ-ਦਫੜੀ ਮਚ ਗਈ। 

ਅੰਦੋਲਨ ਦਾ ਚੌਥਾ ਦਿਨ

ਕਿਸਾਨਾਂ ਨੇ ਬੈਰੀਕੇਡਿੰਗ ਵੱਲ ਵਧਣ ਦੀ ਕੋਸ਼ਿਸ਼ ਕੀਤੀ ਤਾਂ ਹਰਿਆਣਾ ਪੁਲਿਸ ਨੇ ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ। ਕਈ ਕਿਸਾਨ ਇਸ ਪੁਲਿਸ ਵੱਲੋਂ ਸੁੱਟੇ ਜਾ ਰਹੇ ਗੈਸ ਗੋਲਿਆਂ ਨਾਲ ਜ਼ਖ਼ਮੀ ਹੋ ਚੁੱਕੇ ਹਨ।

ਅੱਥਰੂ ਗੈਸ

ਸੰਯੁਕਤ ਕਿਸਾਨ ਮੋਰਚਾ ਅਤੇ ਮਜ਼ਦੂਰ ਯੂਨੀਅਨ ਨੇ ਵੱਲੋਂ ਗ੍ਰਾਮੀਣ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਬੰਦ ਦੌਰਾਨ ਪਿੰਡਾਂ ਵਿੱਚ ਦੁਕਾਨਾਂ ਬੰਦ ਰੱਖਣ ਅਤੇ ਕਿਸਾਨਾਂ ਨੂੰ ਖੇਤਾਂ ਵਿੱਚ ਕੰਮ ਨਾ ਕਰਨ ਲਈ ਕਿਹਾ ਗਿਆ ਹੈ। 

ਭਾਰਤ ਬੰਦ

ਪੰਜਾਬ, ਹਰਿਆਣਾ ਅਤੇ ਹਿਮਾਚਲ ਵਿੱਚ ਬਾਜ਼ਾਰ ਬੰਦ ਹਨ। ਇਸ ਭਾਰਤ ਬੰਦ ਦੀ ਕਾਲ ਦੇ ਚੱਲਦਿਆਂ ਕਈ ਹੋਰ ਜੱਥੇਬਦਿਆਂ ਵੱਲੋਂ ਵੀ ਸਮਰਥਨ ਦਿੱਤਾ ਜਾ ਰਿਹਾ ਹੈ। ਪੰਜਾਬ ਰੋਡਵੇਜ਼, ਪੀਆਰਟੀਸੀ ਅਤੇ ਪਨਬੱਸ ਦੇ ਵਰਕਰਾਂ ਵੱਲੋਂ ਵੀ ਇਸ ਬੰਦ ਦਾ ਸਮਰਥਨ ਕੀਤਾ ਜਾ ਰਿਹਾ ਹੈ।

ਪੰਜਾਬ, ਹਰਿਆਣਾ ਅਤੇ ਹਿਮਾਚਲ ਵਿੱਚ ਅਸਰ

ਪੰਜਾਬ ਦੇ ਨਾਲ ਲੱਗਦੇ ਸੂਬੇ ਹਰਿਆਣਾ ਵਿੱਚ ਭਾਰਤੀ ਕਿਸਾਨ ਯੂਨਿਅਨ (ਚੜੂਨੀ) ਦੇ ਵਰਕਰਾਂ ਵੱਲੋਂ ਹਰਿਆਣਾ ਦੇ ਕਈ ਟੋਲ ਪਲਾਜ਼ਿਆਂ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਫ੍ਰੀ ਕਰ ਦਿੱਤਾ ਗਿਆ।

ਭਾਰਤੀ ਕਿਸਾਨ ਯੂਨਿਅਨ (ਚੜੂਨੀ) 

ਦੱਸ ਦਈਏ ਕਿ BKU ਏਕਤਾ ਉਗਰਾਹਾਂ ਵੱਲੋਂ ਕੱਲ੍ਹ ਤੋਂ ਸੂਬੇ ਭਰ ‘ਚ ਟੋਲ ਫ੍ਰੀ ਕਰਨ ਦਾ ਐਲਾਨ ਕੀਤਾ ਗਿਆ ਹੈ। BKU ਏਕਤਾ ਉਗਰਾਹਾਂ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਭਰ ‘ਚ ਸਾਰੇ ਟੋਲ ਫ੍ਰੀ ਦੋ ਦਿਨਾਂ ਤੱਕ ਬੰਦ ਰਹਿਣਗੇ।

BKU ਉਗਰਾਹਾਂ

ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਹੋਈ ਤੀਜੇ ਦੌਰ ਦੀ ਬੈਠਕ ਬੇਸਿੱਟਾ ਰਹੀ।ਇਹ ਬੈਠਕ ਦੇਰ ਰਾਤ ਤੱਕ ਕਰੀਬ ਚੱਲੀ। ਇਸ ਬੈਠਕ ਵਿੱਚ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ, ਨਿਤਿਆਨੰਦ ਰਾਏ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ।

ਤੀਜੇ ਦੌਰ ਦੀ ਬੈਠਕ ਬੇਸਿੱਟਾ ਰਹੀ

ਐਤਵਾਰ ਤੱਕ ਸੰਭੂ ਤੇ ਰਹੇਗੀ ‘ਸ਼ਾਂਤੀ’, ਜਾਣੋਂ ਕਿਸਾਨਾਂ ਦੀ ਮੀਟਿੰਗ ਦੇ ਅਪਡੇਟਸ