ਕਿਸਾਨਾਂ ਵੱਲੋਂ ‘ਰੇਲ ਰੋਕੋ ਅੰਦੋਲਨ’ ਦਾ ਐਲਾਨ, ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਦੀ ਕੀਤੀ ਮੰਗ

17 April 2024

TV9 Punjabi

Author: Mohit Malhotra

ਪੰਜਾਬ ਦੇ ਕਿਸਾਨ ਇੱਕ ਵਾਰ ਫਿਰ ਵੱਡੇ ਅੰਦੋਲਨ ਦੀ ਤਿਆਰੀ ਕਰ ਰਹੇ ਹਨ। ਕਿਸਾਨ ਅੰਦੋਲਨ 2.0 ਦੌਰਾਨ ਕੁਝ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਕਿਸਾਨ ਅੰਦੋਲਨ 2.0

ਉਨ੍ਹਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 17 ਅਪ੍ਰੈਲ ਤੋਂ ਸ਼ੰਭੂ ਸਰਹੱਦ ‘ਤੇ ਕਿਸਾਨਾਂ ਦਾ ਅਣਮਿੱਥੇ ਸਮੇਂ ਲਈ ਰੇਲ ਰੋਕੋ ਅੰਦੋਲਨ ਸ਼ੁਰੂ ਹੋਵੇਗਾ।

ਰਿਹਾਈ ਦੀ ਮੰਗ

 ਇਸ ਕਾਰਨ ਦਿੱਲੀ ਤੋਂ ਅੰਮ੍ਰਿਤਸਰ ਅਤੇ ਜੰਮੂ ਵੱਲ ਜਾਣ ਵਾਲਾ ਰੇਲ ਮਾਰਗ ਪ੍ਰਭਾਵਿਤ ਹੋ ਸਕਦਾ ਹੈ। 

ਰੇਲ ਮਾਰਗ ਪ੍ਰਭਾਵਿਤ

ਕਿਸਾਨਾਂ ਨੇ ਭਾਜਪਾ ਦੇ ਸੀਨੀਅਰ ਆਗੂਆਂ ਨੂੰ 23 ਅਪ੍ਰੈਲ ਨੂੰ ਚੰਡੀਗੜ੍ਹ ਵਿੱਚ ਖੁੱਲ੍ਹੀ ਬਹਿਸ ਲਈ ਵੀ ਚੁਣੌਤੀ ਦਿੱਤੀ ਹੈ।

ਖੁੱਲ੍ਹੀ ਬਹਿਸ

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੀ ਤਰਫੋਂ ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਕਿਹਾ ਕਿ ਜਦੋਂ ਤੱਕ ਸਾਡੇ ਸਾਥੀਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਅਸੀਂ ਸ਼ੰਭੂ ਬਾਰਡਰ ‘ਤੇ ਰੇਲ ਰੋਕਾਂਗੇ।

ਰੇਲ

 ਜੇਕਰ ਫਿਰ ਵੀ ਰਿਹਾਈ ਨਾ ਹੋਈ ਤਾਂ ਅਸੀਂ ਹੋਰ ਥਾਵਾਂ ‘ਤੇ ਵੀ ਰੇਲਾਂ ਰੋਕਾਂਗੇ। ਇਸ ਦੇ ਨਾਲ ਹੀ ਉਹ ਵਿਰੋਧੀ ਪਾਰਟੀਆਂ ਤੋਂ ਕੁਝ ਸਵਾਲ-ਜਵਾਬ ਵੀ ਪੁੱਛਣਗੇ।

ਸਵਾਲ-ਜਵਾਬ 

ਕਿਸਾਨ ਅੰਦੋਲਨ ਨੂੰ ਰੋਕਣ ਲਈ ਦਿੱਲੀ ਦੀ ਕੀਤੀ ਕਿਲ੍ਹਾਬੰਦੀ