05-12- 2024
TV9 Punjabi
Author: Isha Sharma
ਪੰਜਾਬ ਦੇ ਕਿਸਾਨ ਸ਼ੰਭੂ ਸਰਹੱਦ ‘ਤੇ ਬੀਤੇ ਕਈ ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ।
ਕਿਸਾਨ ਭਲਕੇ ਦਿੱਲੀ ਕੂਚ ਕਰਨਗੇ। ਕਿਸਾਨ ਆਗੂਆਂ ਵੱਲੋਂ ਕਿਸਾਨਾਂ ਨੂੰ ਸ਼ੰਭੂ ਸਰਹੱਦ ‘ਤੇ ਪਹੁੰਚਣ ਦੀ ਅਪੀਲ ਕੀਤੀ ਗਈ ਸੀ।
ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਮਾਰਚ ਸ਼ਾਂਤਮਈ ਢੰਗ ਨਾਲ ਕੀਤਾ ਜਾਵੇਗਾ।
ਇਸ ਵਾਰ ਦਿੱਲੀ ਕੂਚ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਜਗਜੀਤ ਸਿੰਘ ਡੱਲੇਵਾਲ ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਕਰਨਗੇ।
ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕਿਸਾਨ ਆਗੂ ਪੰਜਾਬ ਅਤੇ ਹਰਿਆਣਾ ਦੇ ਸਰਹੱਦੀ ਇਲਾਕੇ ਸ਼ੰਭੂ ਅਤੇ ਖਨੌਰੀ ਤੋਂ ਦਿੱਲੀ ਕੂਚ ਦੀ ਸ਼ੁਰੂਆਤ ਕਰਨਗੇ।
ਹਰਿਆਣਾ ਪੁਲਿਸ ਵੱਲੋਂ ਧਾਰਾ 144 ਲਗੇ ਹੋਣ ਨੂੰ ਲੈ ਕੇ ਨੋਟਿਸ ਚਿਪਕਾ ਦਿੱਤੇ ਹਨ।