28-12- 2024
TV9 Punjabi
Author: Rohit
ਰਿਸ਼ਤਿਆਂ ਵਿੱਚ ਖਟਾਸ ਕਾਰਨ ਭਾਰਤ-ਪਾਕਿਸਤਾਨ ਵਿਚਾਲੇ ਵਪਾਰ ਹੁਣ ਠੰਡਾ ਪੈ ਗਿਆ ਹੈ, ਪਰ ਇੱਕ ਚੀਜ਼ ਅਜਿਹੀ ਵੀ ਹੈ ਜਿਹੜੀ ਸਾਲਾਂ ਤੋਂ ਉੱਥੋਂ ਆ ਰਹੀ ਹੈ।
ਉਨ੍ਹਾਂ ਦੀ ਅੰਤਿਮ ਯਾਤਰਾ ਕਾਂਗਰਸ ਹੈੱਡਕੁਆਰਟਰ ਤੋਂ ਨਿਗਮਬੋਧ ਘਾਟ ਤੱਕ ਸ਼ੁਰੂ ਹੋਈ। ਕਾਂਗਰਸੀ ਵਰਕਰ ‘ਜਦ ਤੱਕ ਸੂਰਜ ਤੇ ਚੰਦ ਰਹੇਗਾ, ਮਨਮੋਹਨ ਤੇਰਾ ਨਾਮ ਰਹੇਗਾ’ ਦੇ ਨਾਅਰੇ ਲਗਾਉਂਦੇ ਰਹੇ।
ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਮੋਢਾ ਦੇ ਕੇ ਅੰਤਿਮ ਵਿਦਾਈ ਦਿੱਤੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ ਨੇ ਮਨਮੋਹਨ ਸਿੰਘ ਦੇ ਪਰਿਵਾਰ ਨੂੰ ਦਿਲਾਸਾ ਦਿੱਤਾ।
ਉਨ੍ਹਾਂ ਦੇ ਅੰਤਿਮ ਸੰਸਕਾਰ 'ਤੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਭੂਟਾਨ ਦੇ ਰਾਜਾ ਜਿਗਮੇ ਖੇਸਰ ਨਾਮਗਾਇਲ ਵਾਂਗਚੁਕ ਸਮੇਤ ਕਈ ਵੱਡੇ ਨੇਤਾ ਨਿਗਮ ਬੋਧ ਘਾਟ 'ਤੇ ਸ਼ਰਧਾਂਜਲੀ ਦੇਣ ਪਹੁੰਚੇ।
ਕਾਂਗਰਸ ਨੇਤਾ ਸਿੰਘ 2004 ਤੋਂ 2014 ਤੱਕ 10 ਸਾਲ ਦੇਸ਼ ਦੇ ਪ੍ਰਧਾਨ ਮੰਤਰੀ ਰਹੇ।
ਇਸ ਤੋਂ ਪਹਿਲਾਂ ਖਜ਼ਾਨਾਂ ਮੰਤਰੀ ਵਜੋਂ ਉਨ੍ਹਾਂ ਨੇ ਦੇਸ਼ ਦੇ ਆਰਥਿਕ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਮਦਦ ਕੀਤੀ ਸੀ।
ਉਨ੍ਹਾਂ ਦੀ ਅਗਵਾਈ ਵਾਲੀ ਸਰਕਾਰ ਨੇ ਆਰਟੀਆਈ, ਸਿੱਖਿਆ ਦਾ ਅਧਿਕਾਰ (ਆਰਟੀਈ) ਅਤੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ (ਮਨਰੇਗਾ) ਵਰਗੀਆਂ ਯੁੱਗ-ਬਦਲਦੀਆਂ ਸਕੀਮਾਂ ਸ਼ੁਰੂ ਕੀਤੀਆਂ ਸਨ।