9 March 2024
TV9 Punjabi
ਅੱਜ ਤੋਂ ਦੇਸ਼ ਭਰ ਵਿੱਚ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿੱਚ 100 ਰੁਪਏ ਦੀ ਕਟੌਤੀ ਕੀਤੀ ਗਈ ਹੈ।
ਪਿਛਲੇ 6 ਮਹੀਨਿਆਂ ‘ਚ ਇਹ ਕਟੌਤੀ ਦੂਜੀ ਵਾਰ ਦੇਖਣ ਨੂੰ ਮਿਲੀ ਹੈ।
ਇਸ ਦਾ ਮਤਲਬ ਹੈ ਕਿ ਘਰੇਲੂ ਗੈਸ ਸਿਲੰਡਰ ਦੀ ਕੀਮਤ 6 ਮਹੀਨਿਆਂ ‘ਚ 300 ਰੁਪਏ ਘੱਟ ਗਈ ਹੈ।
ਘਰੇਲੂ ਗੈਸ ਸਿਲੰਡਰਾਂ ਦੀਆਂ ਕੀਮਤਾਂ 3 ਸਾਲਾਂ ‘ਚ ਸਭ ਤੋਂ ਹੇਠਲੇ ਪੱਧਰ ‘ਤੇ ਹਨ।
ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਪਿਛਲੇ 3 ਸਾਲਾਂ ‘ਚ ਸਭ ਤੋਂ ਘੱਟ ਹੋ ਗਈਆਂ ਹਨ।
ਆਖਰੀ ਵਾਰ ਗੈਸ ਸਿਲੰਡਰ ਦੀ ਕੀਮਤ 900 ਰੁਪਏ ਤੋਂ ਘੱਟ 30 ਮਹੀਨੇ ਪਹਿਲਾਂ ਅਕਤੂਬਰ 2021 ਵਿੱਚ ਵੇਖੀ ਗਈ ਸੀ।
ਦੇਸ਼ 'ਚ ਘਰੇਲੂ ਗੈਸ ਸਿਲੰਡਰ ਦੀ ਕੀਮਤ 100 ਰੁਪਏ ਘੱਟ ਕੇ ਤਿੰਨ ਸਾਲਾਂ ਦੇ ਹੇਠਲੇ ਪੱਧਰ 'ਤੇ ਆ ਗਈ ਹੈ।
ਕਰੀਬ 30 ਮਹੀਨਿਆਂ 'ਚ ਇਹ ਪਹਿਲੀ ਵਾਰ ਹੈ ਜਦੋਂ ਘਰੇਲੂ ਗੈਸ ਸਿਲੰਡਰ ਦੀ ਕੀਮਤ 900 ਰੁਪਏ ਤੋਂ ਘੱਟ ਹੈ।