23 March 2024
TV9 Punjabi
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਦਿੱਲੀ ਐਕਸਾਈਜ਼ ਮਾਮਲੇ ਵਿੱਚ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਸੀ।
ਜਿਸ ਤੋਂ ਬਾਅਦ ਜਰਮਨੀ ਦੇ ਵਿਦੇਸ਼ ਮੰਤਰਾਲੇ ਨੇ ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਟਿੱਪਣੀ ਕੀਤੀ ਸੀ, ਜਿਸ 'ਤੇ ਭਾਰਤ ਸਰਕਾਰ ਨੇ ਕਾਰਵਾਈ ਕੀਤੀ ਹੈ।
ਮੰਤਰਾਲੇ ਦੇ ਬੁਲਾਰੇ ਸੇਬੇਸਟੀਅਨ ਫਿਸ਼ਰ ਨੇ ਕਿਹਾ ਕਿ ਭਾਰਤ ਇੱਕ ਲੋਕਤੰਤਰੀ ਦੇਸ਼ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਇਹ ਲੋਕਤੰਤਰ ਹੋਰ ਮਾਮਲਿਆਂ ਵਿੱਚ ਵੀ ਲਾਗੂ ਹੋਵੇਗਾ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਮਾਮਲੇ ਵਿੱਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ, ਉਨ੍ਹਾਂ ਨੂੰ ਨਿਰਪੱਖ ਸੁਣਵਾਈ ਦਾ ਪੂਰਾ ਅਧਿਕਾਰ ਹੈ।
ਵਿਦੇਸ਼ ਮੰਤਰਾਲੇ ਦੀ ਇਸ ਟਿੱਪਣੀ ਤੋਂ ਬਾਅਦ ਭਾਰਤ ਨੇ ਜਰਮਨ ਵਿਦੇਸ਼ ਮੰਤਰਾਲੇ ਦੀ ਟਿੱਪਣੀ 'ਤੇ ਜਰਮਨ ਡਿਪਲੋਮੈਟ ਨੂੰ ਤਲਬ ਕੀਤਾ ਹੈ।
ਜਾਣਕਾਰੀ ਮੁਤਾਬਕ ਜਰਮਨੀ ਦੇ ਦੂਤਾਵਾਲ ਦੇ ਡਿਪਟੀ ਹੈੱਡ ਆਫ ਮਿਸ਼ਨ ਜਾਰਜ ਐਨਜ਼ਵੇਲਰ ਨੂੰ ਵਿਦੇਸ਼ ਮੰਤਰਾਲੇ ਨੇ ਇਸ ਮਾਮਲੇ 'ਤੇ ਸਪੱਸ਼ਟੀਕਰਨ ਲਈ ਤਲਬ ਕੀਤਾ ਹੈ।