09-11- 2024
TV9 Punjabi
Author: Isha Sharma
ਦਿੱਲੀ 'ਚ ਸ਼ੁੱਕਰਵਾਰ ਨੂੰ ਭਾਵੇਂ ਸੋਨੇ ਦੀ ਕੀਮਤ 'ਚ ਵਾਧਾ ਹੋਇਆ ਸੀ ਪਰ ਦੀਵਾਲੀ ਤੋਂ ਬਾਅਦ ਇਸ 'ਚ ਵੱਡੀ ਗਿਰਾਵਟ ਦੇਖਣ ਨੂੰ ਮਿਲੀ ਹੈ।
ਅੰਕੜਿਆਂ ਮੁਤਾਬਕ ਦੀਵਾਲੀ ਤੋਂ ਬਾਅਦ ਦਿੱਲੀ ਸਰਾਫਾ ਬਾਜ਼ਾਰ 'ਚ ਸੋਨੇ ਦੀ ਕੀਮਤ 'ਚ 2400 ਰੁਪਏ ਪ੍ਰਤੀ 10 ਗ੍ਰਾਮ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ।
ਦੇਸ਼ ਦੀ ਰਾਜਧਾਨੀ ਦਿੱਲੀ 'ਚ ਦੀਵਾਲੀ ਤੋਂ ਬਾਅਦ ਸੋਨੇ ਦੀ ਕੀਮਤ 80 ਹਜ਼ਾਰ ਰੁਪਏ ਪ੍ਰਤੀ ਦਸ ਗ੍ਰਾਮ 'ਤੇ ਆ ਗਈ ਹੈ।
30 ਅਕਤੂਬਰ ਨੂੰ ਦਿੱਲੀ ਸਰਾਫਾ ਬਾਜ਼ਾਰ 'ਚ ਸੋਨੇ ਦੀ ਕੀਮਤ 82,400 ਰੁਪਏ ਦੇ ਉੱਚ ਪੱਧਰ 'ਤੇ ਪਹੁੰਚ ਗਈ ਸੀ।
ਇਸ ਦਾ ਮਤਲਬ ਹੈ ਕਿ ਦੇਸ਼ ਦੀ ਰਾਜਧਾਨੀ ਦਿੱਲੀ 'ਚ ਦੀਵਾਲੀ ਤੋਂ ਬਾਅਦ ਸੋਨੇ ਦੀ ਕੀਮਤ 'ਚ ਕਰੀਬ 3 ਫੀਸਦੀ ਦੀ ਕਮੀ ਆਈ ਹੈ।
ਸੋਨੇ ਦੀਆਂ ਕੀਮਤਾਂ ਵਿੱਚ ਗਿਰਾਵਟ ਦੇ ਦੋ ਸਭ ਤੋਂ ਵੱਡੇ ਕਾਰਨ ਹਨ, ਪਹਿਲਾ ਸੋਨੇ ਦੀ ਮੰਗ ਵਿੱਚ ਕਮੀ ਅਤੇ ਡਾਲਰ ਸੂਚਕਾਂਕ ਵਿੱਚ ਚੰਗਾ ਵਾਧਾ।
ਦੂਜੇ ਪਾਸੇ ਸ਼ੁੱਕਰਵਾਰ ਨੂੰ ਦੇਸ਼ ਦੀ ਰਾਜਧਾਨੀ ਦਿੱਲੀ 'ਚ ਸੋਨੇ ਦੀ ਕੀਮਤ 'ਚ 500 ਰੁਪਏ ਪ੍ਰਤੀ ਦਸ ਗ੍ਰਾਮ ਦਾ ਵਾਧਾ ਦੇਖਿਆ ਗਿਆ।
ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਆਉਣ ਵਾਲੇ ਵਿਆਹਾਂ ਦੇ ਸੀਜ਼ਨ 'ਚ ਸੋਨੇ ਦੀ ਮੰਗ ਵਧੇਗੀ ਜਾਂ ਨਹੀਂ।