8 April 2024
TV9 Punjabi
Author: Isha
ਕਿਹਾ ਜਾਂਦਾ ਹੈ ਕਿ ਚਮਤਕਾਰ ਨੂੰ ਨਮਸਕਾਰ ਹੈ। ਅੱਜ ਸੋਨੇ-ਚਾਂਦੀ ਨਾਲ ਵੀ ਕੁਝ ਅਜਿਹਾ ਹੀ ਦੇਖਣ ਨੂੰ ਮਿਲ ਰਿਹਾ ਹੈ।
ਦੋਵਾਂ ਦੀਆਂ ਕੀਮਤਾਂ ਹਰ ਰੋਜ਼ ਵਧ ਰਹੀਆਂ ਹਨ। ਹਰ ਰੋਜ਼ ਦੋਵੇਂ ਆਪਣੇ 24 ਘੰਟੇ ਪੁਰਾਣੇ ਰਿਕਾਰਡ ਨੂੰ ਤੋੜ ਕਰ ਰਹੇ ਹਨ।
ਸੋਮਵਾਰ ਨੂੰ ਸੋਨਾ ਪਹਿਲੀ ਵਾਰ 71 ਹਜ਼ਾਰ ਰੁਪਏ ਦਾ ਅੰਕੜਾ ਪਾਰ ਕਰ ਗਿਆ।
ਦੂਜੇ ਪਾਸੇ ਚਾਂਦੀ ਦੀ ਕੀਮਤ ‘ਚ ਵਾਧਾ ਦਰਜ ਕੀਤਾ ਗਿਆ ਅਤੇ ਇਹ ਪਹਿਲੀ ਵਾਰ 82 ਹਜ਼ਾਰ ਰੁਪਏ ਦੇ ਪੱਧਰ ਨੂੰ ਪਾਰ ਕਰ ਗਿਆ।
ਜੇਕਰ ਅਪ੍ਰੈਲ ਮਹੀਨੇ ਦੀ ਗੱਲ ਕਰੀਏ ਤਾਂ ਸੋਨੇ ਦੀ ਕੀਮਤ ‘ਚ ਕਾਫੀ ਵਾਧਾ ਹੋਇਆ ਹੈ। MCX ਦੇ ਅੰਕੜਿਆਂ ਮੁਤਾਬਕ 28 ਮਾਰਚ ਨੂੰ ਸੋਨੇ ਦੀ ਕੀਮਤ 67,701 ਰੁਪਏ ਪ੍ਰਤੀ ਦਸ ਗ੍ਰਾਮ ਸੀ। ਜੋ ਅੱਜ 71,080 ਰੁਪਏ ਪ੍ਰਤੀ ਦਸ ਗ੍ਰਾਮ ਤੱਕ ਪਹੁੰਚ ਗਿਆ।