08-09- 2024
TV9 Punjabi
Author: Isha Sharma
ਵਿਟਾਮਿਨ ਬੀ12 ਸਰੀਰ ਲਈ ਜ਼ਰੂਰੀ ਪੌਸ਼ਟਿਕ ਤੱਤ ਹੈ। ਇਹ ਹੱਡੀਆਂ ਅਤੇ ਮਾਸਪੇਸ਼ੀਆਂ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਹ ਦਿਮਾਗ਼ ਦਾ ਵਿਕਾਸ ਕਰਦਾ ਹੈ ਅਤੇ ਲਾਲ ਖੂਨ ਦੇ ਸੈੱਲ ਪੈਦਾ ਕਰਦਾ ਹੈ।
ਸਰੀਰ ਵਿੱਚ ਵਿਟਾਮਿਨ ਬੀ12 ਦੀ ਕਮੀ ਅਨੀਮੀਆ ਯਾਨੀ ਖੂਨ ਦੀ ਕਮੀ ਦਾ ਕਾਰਨ ਬਣ ਸਕਦੀ ਹੈ। ਇਸ ਤੋਂ ਇਲਾਵਾ ਕਮਜ਼ੋਰੀ ਆ ਸਕਦੀ ਹੈ ਅਤੇ ਮਾਨਸਿਕ ਸਮੱਸਿਆਵਾਂ ਦਾ ਵੀ ਖਤਰਾ ਹੈ।
ਸਰੀਰ ਵਿੱਚ ਵਿਟਾਮਿਨ ਬੀ12 ਦੀ ਕਮੀ ਨੂੰ ਪੂਰਾ ਕਰਨਾ ਜ਼ਰੂਰੀ ਹੈ। ਇਸ ਦੀ ਕਮੀ ਨੂੰ ਪੂਰਾ ਕਰਨ ਲਈ ਇਸ ਸਬਜ਼ੀ ਦਾ ਸੇਵਨ ਕਰੋ।
ਸਰੀਰ ਵਿੱਚ ਵਿਟਾਮਿਨ ਬੀ12 ਦੀ ਕਮੀ ਨੂੰ ਪਾਲਕ ਦੇ ਸੇਵਨ ਨਾਲ ਪੂਰਾ ਕੀਤਾ ਜਾ ਸਕਦਾ ਹੈ। ਇਸ 'ਚ ਬੀ12 ਦੀ ਜ਼ਿਆਦਾ ਮਾਤਰਾ ਹੁੰਦੀ ਹੈ। ਇਸ ਤੋਂ ਇਲਾਵਾ ਇਸ ਵਿਚ ਵਿਟਾਮਿਨ ਕੇ, ਏ, ਸੀ, ਕੈਲਸ਼ੀਅਮ, ਮੈਗਨੀਸ਼ੀਅਮ, ਪੋਟਾਸ਼ੀਅਮ ਅਤੇ ਆਇਰਨ ਵੀ ਹੁੰਦਾ ਹੈ।
ਪਾਲਕ ਵਿੱਚ ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟ ਹੁੰਦੇ ਹਨ। ਇਸ ਦਾ ਸੇਵਨ ਕਰਨ ਨਾਲ ਇਮਿਊਨ ਸਿਸਟਮ ਮਜ਼ਬੂਤ ਹੋ ਸਕਦਾ ਹੈ।
ਪਾਲਕ ਵਿੱਚ ਫਾਈਬਰ ਵੀ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਪਾਚਨ ਪ੍ਰਣਾਲੀ ਵਿੱਚ ਸੁਧਾਰ ਹੁੰਦਾ ਹੈ ਅਤੇ ਕਬਜ਼ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।
ਪਾਲਕ ਵਿੱਚ ਵਿਟਾਮਿਨ ਏ ਹੁੰਦਾ ਹੈ, ਜੋ ਅੱਖਾਂ ਦੀ ਰੋਸ਼ਨੀ ਵਿੱਚ ਸੁਧਾਰ ਕਰਦਾ ਹੈ ਅਤੇ ਮੋਤੀਆਬਿੰਦ ਵਰਗੀਆਂ ਸਮੱਸਿਆਵਾਂ ਤੋਂ ਬਚਾਉਂਦਾ ਹੈ।