ਸਿੱਖ ਸ਼ਰਧਾਲੂਆਂ ਦਾ ਜੱਥਾ ਭਲਕੇ ਨੂੰ ਪਾਕਿਸਤਾਨ ਲਈ ਹੋਵੇਗਾ ਰਵਾਨਾ

24 Nov 2023

TV9 Punjabi

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 'ਤੇ 788 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਜਿਨ੍ਹਾਂ ਨੂੰ ਭਲਕੇ 25 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ। 

788 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ

Pic Credit: X

ਇਸ ਸਬੰਧੀ ਸ਼੍ਰੋਮਣੀ ਗੁਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸੇ ਦੌਰਾਨ ਅੱਜ ਸ਼ਰਧਾਲੂਆਂ ਨੇ ਆਪਣੇ ਵੀਜਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ ਹਨ।

ਸਾਰੇ ਪ੍ਰਬੰਧ ਮੁਕੰਮਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸਰਦਾਰ ਪ੍ਰਤਾਪ ਸਿੰਘ ਨੇ ਦੱਸਿਆ ਕਿ 1684 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ। ਜਿਨ੍ਹਾਂ ਵਿੱਚੋ 788 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ।

1684 ਸ਼ਰਧਾਲੂਆਂ ਦੇ ਪਾਸਪੋਰਟ ਹਾਈ ਕਮਿਸ਼ਨ ਨੂੰ ਭੇਜੇ ਗਏ 

ਉਨ੍ਹਾਂ ਕਿਹਾ ਕਿ 896 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ਾ ਨਹੀਂ ਦਿੱਤਾ। ਉਨ੍ਹਾਂ ਇਤਰਾਜ਼ ਕੀਤਾ ਕਿ ਸਿੱਖ ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰਨਾ ਮੰਦਭਾਗਾ ਹੈ। ਜਦੋਂ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਦਾ ਤਾਂ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ।

ਵੀਜਾ ਨਾ ਮਿਲਣ 'ਤੇ ਧਾਰਮਿਕ ਭਾਵਨਾਵਾਂ ਨੂੰ ਠੇਸ

ਸ਼ਰਧਾਲੂਆਂ ਨੇ ਦੱਸਿਆ ਕਿ ਉਹ ਪਹਿਲਾਂ ਪਾਕਿਸਤਾਨ ਵਿਖੇ ਵਿਛੜੇ ਗੁਰੂ ਧਾਮਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ ਅਤੇ ਸ਼ਰਧਾਲੂ ਨੇ ਦੱਸਿਆ ਕਿ ਪਾਕਿਸਤਾਨ ਵਿੱਚ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਤੋਂ ਬਾਅਦ 4 ਦਸੰਬਰ ਨੂੰ ਇਹ ਜਥਾ ਭਾਰਤ ਵਾਪਸ ਪਰਤੇਗਾ।

4 ਦਸੰਬਰ ਨੂੰ ਭਾਰਤ ਵਾਪਸ ਪਰਤੇਗਾ ਜੱਥਾ

ਜਾਣੋ ਗੁੜ ਵਾਲੀ ਚਾਹ ਕਿਸ ਨੂੰ ਨਹੀਂ ਪੀਣੀ ਚਾਹੀਦੀ