03-02- 2025
TV9 Punjabi
Author: Isha Sharma
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਅਜੇ ਤੱਕ ਸੁਪਰੀਮ ਕੋਰਟ ਤੋਂ ਬੇਅਦਬੀ ਮਾਮਲੇ ਵਿੱਚ ਕੋਈ ਰਾਹਤ ਨਹੀਂ ਮਿਲੀ ਹੈ।
ਪੰਜਾਬ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਸੁਣਵਾਈ 18 ਮਾਰਚ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਲਜ਼ਾਮਾਂ ਵਿੱਚ ਰਾਮ ਰਹੀਮ ਵਿਰੁੱਧ ਤਿੰਨ ਮਾਮਲਿਆਂ ਵਿੱਚ ਹੇਠਲੀ ਅਦਾਲਤ ਵਿੱਚ ਚੱਲ ਰਿਹਾ ਮੁਕੱਦਮਾ ਜਾਰੀ ਰਹੇਗਾ।
ਸੁਪਰੀਮ ਕੋਰਟ ਵੱਲੋਂ ਹਾਈ ਕੋਰਟ ਦੇ ਹੁਕਮ ‘ਤੇ ਲਗਾਇਆ ਗਿਆ ਸਟੇਅ ਆਰਡਰ ਜਾਰੀ ਰਹੇਗਾ।
ਅੱਜ ਪੰਜਾਬ ਸਰਕਾਰ ਵੱਲੋਂ ਰਾਮ ਰਹੀਮ ਦੇ ਹਲਫ਼ਨਾਮੇ ਦਾ ਜਵਾਬ ਦੇਣ ਲਈ 3 ਹਫ਼ਤਿਆਂ ਦਾ ਸਮਾਂ ਦੇਣ ਦੀ ਮੰਗ ਕੀਤੀ ਗਈ।
ਸੁਪਰੀਮ ਕੋਰਟ ਨੇ ਸਮਾਂ ਦਿੱਤਾ ਅਤੇ ਸੁਣਵਾਈ 18 ਮਾਰਚ ਤੱਕ ਮੁਲਤਵੀ ਕਰ ਦਿੱਤੀ। ਜਸਟਿਸ ਬੀਆਰ ਗਵਈ ਤੇ ਕੇ ਵਿਨੋਦ ਚੰਦਰਨ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਹੈ।