ਛੇਤੀ ਹੀ ਫੜ੍ਹੇ ਜਾਣਗੇ ਨਿੱਝਰ ਦੇ ਕਾਤਲ, ਪੁਲਿਸ ਨੇ ਕੀਤਾ ਵੱਡਾ ਖੁਲਾਸਾ: ਰਿਪੋਰਟ

28 Dec 2023

TV9Punjabi

ਕੈਨੇਡਾ ‘ਚ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ (Hardeep Singh Nijhar) ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਕੈਨੇਡੀਅਨ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਨਿੱਝਰ ਕਤਲ ਕਾਂਡ ਦੇ ਦੋ ਸ਼ੱਕੀਆਂ ਨੂੰ ਲੱਭ ਲਿਆ ਗਿਆ ਹੈ।

ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ

ਕੈਨੇਡੀਅਨ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਜਲਦੀ ਹੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਦਿ ਗਲੋਬ ਐਂਡ ਮੇਲ ਅਖਬਾਰ ਦੇ ਅਨੁਸਾਰ, ਸ਼ੱਕੀ ਇਸ ਸਮੇਂ ਪੁਲਿਸ ਦੀ ਨਿਗਰਾਨੀ ਵਿੱਚ ਹਨ ਅਤੇ ਇੱਕ ਹਫ਼ਤੇ ਵਿੱਚ ਫੜੇ ਜਾਣ ਦੀ ਉਮੀਦ ਹੈ।

ਕੈਨੇਡੀਅਨ ਪੁਲਿਸ ਦਾ ਦਾਅਵਾ

ਪੁਲਿਸ ਨੇ ਦਾਅਵਾ ਕੀਤਾ ਹੈ ਕਿ ਨਿੱਝਰ ਦੇ ਕਤਲ ਤੋਂ ਬਾਅਦ ਦੋਵੇਂ ਸ਼ੱਕੀ ਕਾਤਲਾਂ ਨੇ ਕੈਨੇਡਾ ਨਹੀਂ ਛੱਡਿਆ ਅਤੇ ਲੰਬੇ ਸਮੇਂ ਤੋਂ ਪੁਲਿਸ ਦੀ ਨਿਗਰਾਨੀ ਹੇਠ ਹਨ।

ਸ਼ੱਕੀ ਕਾਤਲਾਂ ਨੇ ਕੈਨੇਡਾ ਨਹੀਂ ਛੱਡਿਆ

ਦੱਸ ਦੇਈਏ ਕਿ ਸਿੱਖ ਵੱਖਵਾਦੀ ਨੇਤਾ ਹਰਦੀਪ ਸਿੰਘ ਨਿੱਝਰ ਦੀ ਇਸ ਸਾਲ 18 ਜੂਨ ਨੂੰ ਕੈਨੇਡਾ ਦੇ ਇੱਕ ਗੁਰਦੁਆਰੇ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। 

ਨਿੱਝਰ ਦੀ ਗੋਲੀ ਮਾਰ ਕੇ ਹੱਤਿਆ 

ਇਸ ਸਾਲ ਸਤੰਬਰ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਕਤਲ ਲਈ ਭਾਰਤ ਨੂੰ ਜ਼ਿੰਮੇਵਾਰ ਠਹਿਰਾਇਆ ਸੀ।

ਟਰੂਡੋ ਨੇ ਭਾਰਤ ਨੂੰ ਜ਼ਿੰਮੇਵਾਰ ਠਹਿਰਾਇਆ

ਰਿਪੋਰਟ ਵਿਚ ਕਿਹਾ ਗਿਆ ਹੈ ਕਿ ਰਸਮੀ ਆਰੋਪ ਦਾਇਰ ਹੋਣ ਤੋਂ ਬਾਅਦ ਪੁਲਿਸ ਕਾਤਲਾਂ ਦੀ ਕਥਿਤ ਸ਼ਮੂਲੀਅਤ ਅਤੇ ਭਾਰਤ ਸਰਕਾਰ ਨਾਲ ਉਨ੍ਹਾਂ ਦੇ ਸਬੰਧਾਂ ਬਾਰੇ ਵੇਰਵੇ ਜ਼ਾਹਰ ਕਰੇਗੀ। ਜਾਂਚ ਜਾਰੀ ਹੈ, ਇਸ ਲਈ ਫਿਲਹਾਲ ਇਸ ‘ਤੇ ਟਿੱਪਣੀ ਕਰਨਾ ਠੀਕ ਨਹੀਂ ਹੈ।

ਜਲਦ ਹੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ

ਆਪਣੇ ਪਾਰਟਨਰ ਦੇ ਨਾਲ ਜ਼ਰੂਰ ਕਰੋ ਇਹ ਕੰਮ, ਪੂਰਾ ਦਿਨ ਰਹੇਗਾ ਖੁਸ਼ੀਆਂ ਭਰਿਆ