17-02- 2024
TV9 Punjabi
Author: Isha Sharma
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ SGPC ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਵੱਲੋਂ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖਿਲਾਫ ਕੀਤੀ ਗਈ ਕਾਰਵਾਈ ਦੇ ਵਿਰੋਧ ਵਿੱਚ ਸੋਸ਼ਲ ਮੀਡੀਆ ਤੇ ਪਾਈ ਪੋਸਟ ਤੋਂ ਬਾਅਦ ਇਹ ਫੈਸਲਾ ਲਿਆ ਹੈ।
ਉਨ੍ਹਾਂ ਨੇ ਆਪਣਾ ਤਿਆਗ ਪੱਤਰ ਅੰਤ੍ਰਿਮ ਕਮੇਟੀ ਨੂੰ ਸੌਂਪ ਦਿੱਤਾ ਹੈ। ਆਪਣੇ ਅਸਤੀਫੇ ਦੇ ਐਲਾਨ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਨੇ 7 ਮੈਂਬਰੀ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਉਹਨਾਂ ਨੂੰ ਜ਼ਿੰਮੇਵਾਰੀਆਂ ਤੋਂ ਫਾਰਗ ਕਰ ਦਿੱਤਾ ਜਾਵੇ।
ਜਦੋਂ ਲੀਵਰ ਸਹੀ ਢੰਗ ਨਾਲ ਕੰਮ ਨਹੀਂ ਕਰਦਾ, ਤਾਂ ਸਰੀਰ ਵਿੱਚ ਜ਼ਹਿਰੀਲੇ ਪਦਾਰਥ ਇਕੱਠੇ ਹੋਣ ਲੱਗਦੇ ਹਨ। ਇਸ ਕਾਰਨ ਵਿਅਕਤੀ ਥੱਕਿਆ ਅਤੇ ਕਮਜ਼ੋਰ ਮਹਿਸੂਸ ਕਰਦਾ ਹੈ।
ਸਾਬਕਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਉੱਪਰ ਉਹਨਾਂ ਦੇ ਰਿਸ਼ਤੇਦਾਰ ਨੇ ਇਲਜ਼ਾਮ ਲਗਾਏ ਸਨ।
ਸ਼੍ਰੋਮਣੀ ਕਮੇਟੀ ਵੱਲੋਂ ਕਰਵਾਈ ਗਈ ਜਾਂਚ ਵਿੱਚ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਦੋਸ਼ੀ ਪਾਏ ਜਾਣ ਤੋਂ ਬਾਅਦ ਅੰਤ੍ਰਿੰਗ ਕਮੇਟੀ ਨੇ ਉਹਨਾਂ ਨੂੰ ਜੱਥੇਦਾਰ ਦੀਆਂ ਸੇਵਾਵਾਂ ਤੋਂ ਮੁਕਤ ਕਰ ਦਿੱਤਾ ਸੀ।