05-07- 2024
TV9 Punjabi
Author: Ramandeep Singh
ਕਾਂਗਰਸ ਨੇਤਾ ਰਾਹੁਲ ਗਾਂਧੀ ਹਾਥਰਸ 'ਚ ਭੋਲੇ ਬਾਬਾ ਦੇ ਸਤਿਸੰਗ ਦੌਰਾਨ ਮਚੀ ਭਗਦੜ 'ਚ ਮਾਰੇ ਗਏ ਕਈ ਲੋਕਾਂ ਦੇ ਪਰਿਵਾਰਾਂ ਨੂੰ ਮਿਲਣ ਹਾਥਰਸ ਪਹੁੰਚੇ।
ਰਾਹੁਲ ਗਾਂਧੀ ਨੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਦਿਲਾਸਾ ਦਿੱਤਾ ਅਤੇ ਉਨ੍ਹਾਂ ਨੂੰ ਤੁਰੰਤ ਮਦਦ ਦਾ ਭਰੋਸਾ ਵੀ ਦਿੱਤਾ।
ਰਾਹੁਲ ਗਾਂਧੀ ਨੇ ਗ੍ਰੀਨ ਪਾਰਕ, ਹਾਥਰਸ ਦੇ ਵਿਭਵ ਨਗਰ 'ਚ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਪੀੜਤ ਪਰਿਵਾਰ ਦੇ ਮੈਂਬਰਾਂ ਨੇ ਉਨ੍ਹਾਂ ਨੂੰ ਗਲੇ ਲਗਾ ਲਿਆ ਅਤੇ ਰੋਣ ਲੱਗੇ।
ਇਸ ਸਥਿਤੀ ਨੂੰ ਸੰਭਾਲਦਿਆਂ ਰਾਹੁਲ ਗਾਂਧੀ ਨੇ ਇਸ ਪੂਰੇ ਮਾਮਲੇ ਲਈ ਪੁਲਿਸ ਅਤੇ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਉਨ੍ਹਾਂ ਪ੍ਰਸ਼ਾਸਨ ਦੀ ਲਾਪ੍ਰਵਾਹੀ ਬਾਰੇ ਗੱਲ ਕਰਦਿਆਂ ਕਿਹਾ ਕਿ ਇਸ ਘਟਨਾ ਵਿੱਚ ਪ੍ਰਸ਼ਾਸਨ ਦੀ ਲਾਪ੍ਰਵਾਹੀ ਸਾਹਮਣੇ ਆਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁਆਵਜ਼ਾ ਮਿਲਣ 'ਤੇ ਵੀ ਟਿੱਪਣੀ ਕੀਤੀ।
ਰਾਹੁਲ ਗਾਂਧੀ ਨੇ ਕਿਹਾ ਕਿ ਇਸ ਸਮੇਂ ਇਨ੍ਹਾਂ ਲੋਕਾਂ ਨੂੰ ਮੁਆਵਜ਼ੇ ਦੀ ਨਹੀਂ ਮਦਦ ਦੀ ਲੋੜ ਹੈ, ਇਹ ਸਾਰੇ ਲੋਕ ਅਜੇ ਵੀ ਇਸ ਘਟਨਾ ਨੂੰ ਲੈ ਕੇ ਸਦਮੇ 'ਚ ਹਨ।
ਹਾਥਰਸ 'ਚ ਪੀੜਤ ਪਰਿਵਾਰ ਨੂੰ ਮਿਲਣ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਅਲੀਗੜ੍ਹ 'ਚ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ।