8 Oct 2023
TV9 Punjabi
ਸੌਗੀ ਸਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਇਸ ਨੂੰ ਸੁਪਰਫੂਡ ਦੀ ਸ਼੍ਰੇਣੀ 'ਚ ਰੱਖਿਆ ਗਿਆ ਹੈ।
ਸੌਗੀ ਦਾ ਇਸਤੇਮਾਲ ਕਈ ਬਿਮਾਰੀਆਂ ਲਈ ਕੀਤਾ ਜਾ ਸਕਦਾ ਹੈ। ਇਸ ਨੂੰ ਸੁੱਕੇ ਮੇਵੇ ਦੀ ਤਰ੍ਹਾਂ ਖਾਦਾ ਜਾ ਸਕਦਾ ਹੈ।
ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਕੁੱਝ ਲੋਕਾਂ ਨੂੰ ਸੌਗੀ ਤੋਂ ਪਰਹੇਜ਼ ਕਰਨਾ ਚਾਹੀਦਾ ਹੈ, ਕਿਉਂਕਿ ਇਹ ਉਹਨਾਂ ਲਈ ਖਤਰਨਾਕ ਸਾਬਿਤ ਹੋ ਸਕਦੀ ਹੈ।
ਸੌਗੀ ਨੂੰ ਹਾਈ ਗਲਾਈਸੈਮਿਕ ਭੋਜਨ ਦੀ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। ਇਸ ਨਾਲ ਸ਼ੂਗਰ ਦਾ ਪੱਧਰ ਤੇਜ਼ੀ ਨਾਲ ਵਧਦਾ ਹੈ।
ਵਧਦੇ ਭਾਰ ਤੋਂ ਪਰੇਸ਼ਾਨ ਲੋਕਾਂ ਨੂੰ ਕਿਸ਼ਮਿਸ਼ ਤੋਂ ਦੂਰ ਰਹਿਣਾ ਚਾਹੀਦਾ ਹੈ। ਇਸ ਵਿਚ ਜ਼ਿਆਦਾ ਕੈਲੋਰੀ ਹੁੰਦੀ ਹੈ
ਜੇਕਰ ਕਿਸੇ ਵਿਅਕਤੀ ਨੂੰ ਦਸਤ ਜਾਂ ਬੁਖਾਰ ਹੈ ਤਾਂ ਉਸ ਨੂੰ ਸੌਗੀ ਤੋਂ ਦੂਰ ਰਹਿਣਾ ਚਾਹੀਦਾ ਹੈ।
ਸਿਹਤਮੰਦ ਰਹਿਣ ਲਈ ਸੌਗੀ ਨੂੰ ਭਿਓਂ ਕੇ ਖਾਧਾ ਜਾ ਸਕਦਾ ਹੈ। ਇਸ ਨਾਲ ਪਾਚਨ ਤੰਤਰ ਠੀਕ ਰਹਿੰਦਾ ਹੈ।