28 Sep 2023
TV9 Punjabi
ਤੁਸੀਂ ਸਾਰਿਆਂ ਨੇ ਸੁਣਿਆ ਹੋਵੇਗਾ ਕਿ ਆਂਵਲਾ ਸਿਹਤ ਲਈ ਬਹੁਤ ਹੀ ਫਾਇਦੇਮੰਦ ਫਲ ਹੈ।
ਆਂਵਲੇ ਦਾ ਰਸ ਚਮੜੀ ਅਤੇ ਵਾਲਾਂ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ।
ਪਰ ਇਸਦੇ ਜਿੰਨੇ ਫਾਇਦੇ ਹਨ, ਓਨੇ ਹੀ ਨੁਕਸਾਨ ਵੀ ਹਨ। ਆਓ ਜਾਣਦੇ ਹਾਂ ਕਿਹੜੇ ਲੋਕਾਂ ਨੂੰ ਆਂਵਲੇ ਦਾ ਜੂਸ ਨਹੀਂ ਪੀਣਾ ਚਾਹੀਦਾ।
ਲੀਵਰ ਸੰਬੰਧੀ ਬੀਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਆਂਵਲੇ ਦਾ ਜੂਸ ਨਹੀਂ ਪੀਣਾ ਚਾਹੀਦਾ। ਇਸ ਨਾਲ ਜਿਗਰ ਵਿੱਚ ਦਰਦ ਹੋ ਸਕਦਾ ਹੈ।
ਕਿਡਨੀ ਦੇ ਗੰਭੀਰ ਰੋਗੀਆਂ ਨੂੰ ਵੀ ਆਂਵਲੇ ਦਾ ਜੂਸ ਨਹੀਂ ਪੀਣਾ ਚਾਹੀਦਾ। ਇਸ ਨਾਲ ਸੈੱਲਾਂ ਨੂੰ ਨੁਕਸਾਨ ਹੋ ਸਕਦਾ ਹੈ।
ਆਂਵਲੇ ਦਾ ਸੇਵਨ ਬਲੱਡ ਪ੍ਰੈਸ਼ਰ ਨੂੰ ਘੱਟ ਕਰਦਾ ਹੈ। ਇਸ ਲਈ ਘੱਟ ਬੀਪੀ ਦੇ ਮਰੀਜ਼ਾਂ ਨੂੰ ਆਂਵਲੇ ਦਾ ਜੂਸ ਨਹੀਂ ਪੀਣਾ ਚਾਹੀਦਾ।
ਗਰਭਵਤੀ ਮਹਿਲਾਵਾਂ ਨੂੰ ਆਂਵਲਾ ਦਾ ਸੇਵਨ ਜ਼ਿਆਦਾ ਨਹੀਂ ਕਰਨਾ ਚਾਹੀਦਾ। ਇਸ ਕਾਰਨ ਡੀਹਾਈਡ੍ਰੇਸ਼ਨ ਦਾ ਖਤਰਾ ਰਹਿੰਦਾ ਹੈ।