26 June 2024
TV9 Punjabi
Author: Isha
ਪਿਛਲੇ ਦਿਨਾਂ ਵਾਂਗ ਅੱਜ ਵੀ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਗਰਮ ਹਵਾਵਾਂ ਦੇ ਵਗਣ ਦੀ ਸੰਭਾਵਨਾ ਹੈ।
ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਲਗਾਤਾਰ ਦੂਜੇ ਦਿਨ ਹੀਟਵੇਵ ਅਲਰਟ ਹੈ। ਇਨ੍ਹਾਂ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ, ਫ਼ਾਜ਼ਿਲਕਾ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਲੁਧਿਆਣਾ ਅਤੇ ਸੰਗਰੂਰ ਸ਼ਾਮਲ ਹਨ।
ਭਲਕੇ 27 ਜੂਨ ਤੋਂ ਤਾਪਮਾਨ ਵਿੱਚ ਗਿਰਾਵਟ ਆਵੇਗੀ।
ਅੱਜ ਹਰਿਆਣਾ ਵਿੱਚ ਮੌਸਮ ਵਿਭਾਗ ਨੇ 8 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਦਿੱਤਾ ਹੈ।
ਜੀਂਦ ਅਤੇ ਭਿਵਾਨੀ ਦੇ ਬਵਾਨੀਖੇੜਾ ‘ਚ ਸਵੇਰੇ ਹੋਈ ਬਾਰਿਸ਼ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ।
ਚੰਡੀਗੜ੍ਹ ਵਿੱਚ ਕੋਈ ਬਦਲਾਅ ਨਹੀਂ ਦੇਖਿਆ ਗਿਆ ਹੈ। ਇਸ ਦੇ ਨਾਲ ਹੀ ਹਿਮਾਚਲ ਦੇ ਮੱਧ ਅਤੇ ਉਪਰਲੇ ਇਲਾਕਿਆਂ ‘ਚ ਲਗਾਤਾਰ ਬਾਰਿਸ਼ ਹੋ ਰਹੀ ਹੈ।