16 April 2024
TV9 Punjabi
Author: Ramandeep Singh
ਹਾਈ ਕੋਰਟ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਦੀਆਂ ਜੇਲ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਮਾਮਲੇ ਦੀ ਸੁਣਵਾਈ ਕਰ ਰਹੀ ਹੈ।
ਸੰਕੇਤਕ ਤਸਵੀਰਾਂ
ਹਾਈਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਹਰਿਆਣਾ ਤੋਂ ਸਿੱਖਣਾ ਚਾਹੀਦਾ ਹੈ ਕਿ ਜੇਲ੍ਹਾਂ ਨੂੰ ਕਿਵੇਂ ਸੁਰੱਖਿਅਤ ਰੱਖਣਾ ਹੈ।
ਇਨ੍ਹਾਂ ਮਾਮਲਿਆਂ ਵਿੱਚ ਜੇਲ੍ਹਾਂ ਵਿੱਚੋਂ ਮੋਬਾਈਲ ਬਰਾਮਦਗੀ, ਜਬਰੀ ਵਸੂਲੀ ਦੀਆਂ ਕਾਲਾਂ ਅਤੇ ਐਫਆਈਆਰਜ਼ ਦੇ ਵੇਰਵੇ ਮੰਗੇ ਗਏ ਹਨ।
ਪੰਜਾਬ-ਹਰਿਆਣਾ ਹਾਈ ਕੋਰਟ ਨੇ ਹਰਿਆਣਾ, ਪੰਜਾਬ ਅਤੇ ਯੂਟੀ ਪ੍ਰਸ਼ਾਸਨ ਨੂੰ 30 ਅਪ੍ਰੈਲ ਤੱਕ ਜੇਲ੍ਹਾਂ ਤੋਂ ਉਗਾਹੀ ਦੀਆਂ ਕਾਲਾਂ, ਮੋਬਾਈਲ ਜ਼ਬਤ ਕਰਨ ਅਤੇ ਅਜਿਹੇ ਮਾਮਲਿਆਂ ਵਿੱਚ ਦਰਜ ਐਫਆਈਆਰਜ਼ ਦੇ ਵੇਰਵੇ ਸੌਂਪਣ ਦੇ ਆਦੇਸ਼ ਦਿੱਤੇ ਹਨ।
ਸੁਣਵਾਈ ਦੌਰਾਨ ਹਾਈਕੋਰਟ ਨੇ ਹਰਿਆਣਾ ਦੀਆਂ ਜੇਲ੍ਹਾਂ ਦੀ ਤਾਰੀਫ਼ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਜੇਲ੍ਹਾਂ ਨੂੰ ਸੁਰੱਖਿਅਤ ਰੱਖਣ ਲਈ ਹਰਿਆਣਾ ਤੋਂ ਸਿੱਖਣਾ ਚਾਹੀਦਾ ਹੈ।
ਹਾਈਕੋਰਟ ਨੇ ਕਿਹਾ ਕਿ ਇਹ ਸਿੱਧੇ ਤੌਰ ‘ਤੇ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਬਣਦਾ ਹੈ। ਹਰਿਆਣਾ ਵਿੱਚ ਅਜਿਹਾ ਨਹੀਂ ਹੁੰਦਾ। ਤੁਸੀਂ ਹਰਿਆਣਾ ਤੋਂ ਕਿਉਂ ਨਹੀਂ ਸਿੱਖਦੇ ਕਿ ਜੇਲ੍ਹਾਂ ਨੂੰ ਕਿਵੇਂ ਸੁਰੱਖਿਅਤ ਰੱਖਣਾ ਹੈ।