2 Mar 2024
TV9Punjabi
ਹਿਮਾਚਲ ਪ੍ਰਦੇਸ਼ ਦੀਆਂ ਹਾਲ ਹੀ ਵਿੱਚ ਹੋਈਆਂ ਰਾਜ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਵਿਧਾਇਕਾਂ ਦੀ ਕਰਾਸ ਵੋਟਿੰਗ ਕਾਰਨ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਜਿਸ ਤੋਂ ਬਾਅਦ ਉਨ੍ਹਾਂ 6 ਵਿਧਾਇਕਾਂ ਨੂੰ ਸਪੀਕਰ ਨੇ ਅਯੋਗ ਕਰਾਰ ਦਿੱਤਾ ਸੀ। ਹੁਣ ਵਿਧਾਇਕਾਂ ਨੇ ਕਰਾਸ ਵੋਟਿੰਗ ਅਤੇ ਆਪਣੇ ਅਗਲੇ ਕਦਮ ਬਾਰੇ ਦੱਸਿਆ।
ਅਯੋਗ ਵਿਧਾਇਕਾਂ ਵਿੱਚੋਂ ਇੱਕ ਰਜਿੰਦਰ ਰਾਣਾ ਨੇ ਕਿਹਾ ਕਿ ਅਭਿਸ਼ੇਕ ਮਨੂ ਸਿੰਘਵੀ ਨੂੰ ਉਮੀਦਵਾਰ ਵਜੋਂ ਲਿਆਉਣਾ ਵਿਸ਼ਵਾਸਘਾਤ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਿਮਾਚਲ ਪ੍ਰਦੇਸ਼ ਦੀ ਇੱਜ਼ਤ ਬਰਕਰਾਰ ਰੱਖਣ ਲਈ ਕਰਾਸ ਵੋਟਿੰਗ ਕੀਤੀ ਸੀ ਅਤੇ ਹੁਣ ਉਹ ਆਪਣੀ ਅਯੋਗਤਾ ਵਿਰੁੱਧ ਅਦਾਲਤ ਜਾਣਗੇ।
ਉਨ੍ਹਾਂ ਸੀ.ਐਮ ਸੁਖਵਿੰਦਰ ਸਿੰਘ ਸੁੱਖੂ 'ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਹਿਮਾਚਲ ਪ੍ਰਦੇਸ਼ 'ਚ ਕਾਂਗਰਸ ਦੀ ਨਹੀਂ ਸਗੋਂ ਸੀ.ਐਮ ਦੇ ਦੋਸਤਾਂ ਦੀ ਸਰਕਾਰ ਹੈ।
ਉਨ੍ਹਾਂ ਸੀ.ਐਮ ਸੁਖਵਿੰਦਰ ਸਿੰਘ ਸੁੱਖੂ 'ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਹਿਮਾਚਲ ਪ੍ਰਦੇਸ਼ 'ਚ ਕਾਂਗਰਸ ਦੀ ਨਹੀਂ ਸਗੋਂ ਸੀ.ਐਮ ਦੇ ਦੋਸਤਾਂ ਦੀ ਸਰਕਾਰ ਹੈ।