ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਨਾਲ ਅੱਜ ਆਰੰਭਤਾ ਹੋਈ।

24 March 2024

TV9 Punjabi

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

SGPC 

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤਾਂ ਨੂੰ ਮੁਬਾਰਕਬਾਦ ਦਿੱਤੀ।

ਤਖਤ ਸ੍ਰੀ ਕੇਸਗੜ੍ਹ ਸਾਹਿਬ

ਇਸ ਮੌਕੇ ਪ੍ਰਧਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਨਵੇਂ ਬਣਾਏ ਗਏ ਜੌੜਾ ਘਰ, ਜਥੇਦਾਰ ਸਾਹਿਬ ਦੀ ਰਹਾਇਸ਼ ਦਾ ਉਦਘਾਟਨ ਵੀ ਕੀਤਾ ਗਿਆ। 

ਉਦਘਾਟਨ

ਹੋਲੇ ਮੁਹੱਲੇ ਦੇ ਪਹਿਲੇ ਦਿਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। 

ਹੋਲੇ ਮੁਹੱਲੇ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਮੂਹ ਸੰਗਤਾਂ ਨੂੰ ਖਾਲਸੇ ਦੇ ਕੌਮੀ ਤਿਉਹਾਰ ਹੋਲੇ ਮਹੱਲੇ ਦੀਆਂ ਦਿੱਤੀਆਂ ਵਧਾਈਆਂ ਦਿੱਤੀਆਂ। 

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ

ਇਸ ਮੌਕੇ ਉਨਾਂ ਗੱਲਬਾਤ ਕਰਦਿਆਂ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।

ਸੰਗਤਾਂ ਦੀ ਸਹੂਲਤ

ਹੋਲੇ ਮਹੱਲੇ ਮੌਕੇ ਸੰਗਤਾਂ ਵੱਡੀ ਗਿਣਤੀ ਵਿੱਚ ਗੁਰੂਘਰ ਵਿਖੇ ਨਤਮਸਤਕ ਹੋ ਰਹੀਆਂ ਹਨ।

ਨਤਮਸਤਕ

ਮਹੱਲੇ ਮੌਕੇ GLOBAL SIKHS ਸੰਸਥਾ ਵੱਲੋਂ ਲਗਾਇਆ ਗਿਆ ਮੁਫਤ ਫਿਜਿਓਥਰੈਪੀ ਕੈਂਪ