26 March 2024
TV9 Punjabi
ਹੋਲਾ ਮਹੱਲਾ ਤਿਉਹਾਰ ਸਿੱਖਾਂ ਦੇ ਪਵਿੱਤਰ ਅਸਥਾਨ ਤਖ਼ਤ ਸ੍ਰੀ ਕੇਸਰਗੜ੍ਹ ਸਾਹਿਬ, ਅਨੰਦਪੁਰ ਵਿਖੇ ਮਨਾਇਆ ਜਾਂਦਾ ਹੈ।
ਤਿੰਨ ਦਿਨ ਚੱਲਣ ਵਾਲੇ ਇਸ ਤਿਉਹਾਰ ਨੂੰ ਮਨਾਉਣ ਦੀ ਸ਼ੁਰੂਆਤ ਸਿੱਖ ਕੌਮ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 17ਵੀਂ ਸਦੀ ਵਿੱਚ ਕੀਤੀ ਸੀ।
ਸਿੱਖ ਕੌਮ ਲਈ ਇਹ ਤਿਉਹਾਰ ਧਾਰਮਿਕ ਨਜ਼ਰੀਏ ਤੋਂ ਬਹੁਤ ਮਹੱਤਵ ਰੱਖਦਾ ਹੈ ਅਤੇ ਇਸ ਤਿਉਹਾਰ ਨੂੰ ਵਿਸ਼ਵ ਭਰ ਵਿੱਚ ਸਿੱਖ ਭਾਈਚਾਰੇ ਵੱਲੋਂ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।
ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਣ ਵਾਲਾ ਹੋਲਾ ਮਹੱਲਾ ਆਪਣੇ ਅੰਤਿਮ ਪੜਾਅ ‘ਤੇ ਹੈ।
ਹੋਲੇ ਮਹੱਲੇ ਦੇ ਤਿਉਹਾਰ ਨੂੰ ਮਨਾਉਣ ਲਈ ਪੂਰੇ ਆਨੰਦਪੁਰ ਸਾਹਿਬ ਨੂੰ ਖੂਬਸੂਰਤੀ ਨਾਲ ਸਜਾਇਆ ਗਿਆ ਹੈ।
ਹੋਲੇ ਮੁਹੱਲੇ ਦੇ ਪਵਿੱਤਰ ਤਿਉਹਾਰ ‘ਤੇ ਆਨੰਦਪੁਰ ਸਾਹਿਬ ਵਿਖੇ ਗੁਰੂਬਾਣੀ ਦਾ ਵਿਸ਼ੇਸ਼ ਪਾਠ ਕੀਤਾ ਜਾਂਦਾ ਹੈ।
ਹੋਲੇ ਮੁਹੱਲੇ ਦਾ ਇਹ ਪਵਿੱਤਰ ਤਿਉਹਾਰ ਹਿਮਾਚਲ ਪ੍ਰਦੇਸ਼ ਦੀ ਸਰਹੱਦ ਦੇ ਨੇੜੇ ਇੱਕ ਛੋਟੀ ਨਦੀ ਚਰਨ ਗੰਗਾ ਦੇ ਕੰਢੇ ਮਨਾਇਆ ਜਾਂਦਾ ਹੈ।