13-03- 2024
TV9 Punjabi
Author: Raj Kumar
ਰੰਗਾਂ ਦਾ ਤਿਉਹਾਰ ਹੋਲੀ, ਪੂਰੇ ਦੇਸ਼ ਵਿੱਚ ਬਹੁਤ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਵਾਰ ਇਹ ਤਿਉਹਾਰ 14 ਮਾਰਚ ਨੂੰ ਮਨਾਇਆ ਜਾਵੇਗਾ।
ਕੌਮੀ ਤਿਉਹਾਰ ਹੋਲਾ ਮਹੱਲਾ ਦੇ ਦੂਜੇ ਅਤੇ ਅਹਿਮ ਪੜਾਅ ਦੀ ਆਰੰਭਤਾ ਅੱਜ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਹੋਈ।
ਬੁੱਢਾ ਦਲ ਦੇ ਮੁਖੀ ਬਾਬਾ ਬਲਵੀਰ ਸਿੰਘ 96 ਕਰੋੜੀ ਨੇ ਜਿੱਥੇ ਸੰਗਤਾਂ ਨੂੰ ਹੋਲਾ ਮਹੱਲਾ ਦੀਆਂ ਵਧਾਈਆਂ ਦਿੱਤੀਆਂ ਉੱਥੇ ਉਹਨਾਂ ਸੰਗਤਾਂ ਨੂੰ ਕਿਹਾ ਕਿ ਸੰਗਤਾਂ ਪੂਰੇ ਡਿਸਿਪਲਨ ਵਿੱਚ ਹੋਲਾ ਮਹੱਲਾ ਮਨਾਉਣ ਲਈ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਹੋਲਾ ਮਹੱਲਾ ਦੇ ਪਾਵਨ ਦਿਹਾੜੇ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ।
ਇਸ ਮੌਕੇ ਐਸਜੀਪੀਸੀ ਅਤੇ ਪੁਲਿਸ ਵੱਲੋਂ ਸੁਰੱਖਿਆ ਦਾ ਵੱਡਾ ਘੇਰਾ ਬਣਾ ਕੇ ਓਹਨਾ ਦੇ ਨਾਲ ਸਨ। ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਸੰਗਤਾਂ ਵੱਲੋਂ ਜੈਕਾਰੀਆਂ ਦੀ ਗੂੰਜ ਦੇ ਨਾਲ ਜਥੇਦਾਰ ਦਾ ਸਵਾਗਤ ਕੀਤਾ ਗਿਆ।
ਹੋਲੇ ਮਹੱਲੇ ਮੌਕੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਵਿਸ਼ੇਸ ਤਿਆਰੀ ਕੀਤੀ ਗਈ ਹੈ। ਇਸ ਮੌਕੇ ਪੰਜਾਬ ਪੁਲਿਸ ਦੇ 4 ਹਜ਼ਾਰ ਤੋਂ ਜ਼ਿਆਦਾ ਜਵਾਨ ਡਿਊਟੀ 'ਤੇ ਤੈਨਾਤ ਹਨ।