10-03- 2024
TV9 Punjabi
Author: Isha
ਪੜਾਅ ਦੀ ਆਰੰਭਤਾ ਦੀ ਅਰਦਾਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਿੰਘ ਸਾਹਿਬ ਹੈਡ ਗ੍ਰੰਥੀ ਭਾਈ ਜੋਗਿਦਰ ਸਿੰਘ ਵੱਲੋਂ ਕੀਤੀ ਗਈ ਅਤੇ ਮੁੱਖ ਵਾਕ ਲਿਆ ਗਿਆ।
ਭਾਈ ਜੋਗਿੰਦਰ ਸਿੰਘ ਨੇ ਇਸ ਤਿਊਹਾਰ ਦੀ ਮਹੱਤਤਾ ਤੇ ਚਾਣਨਾ ਪਾਉਦਿਆਂ ਦੱਸਿਆ ਕਿ 12 ਮਾਰਚ ਨੂੰ ਭੋਗ ਪਾਇਆ ਜਾਵੇਗਾ।
ਇਸ ਤੋਂ ਬਾਅਦ 12 ਮਾਰਚ ਨੂੰ ਸ੍ਰੀ ਆਨੰਦਰਪੁਰ ਸਾਹਿਬ ਵਿੱਚ ਅਖੰਡ ਪਾਠ ਰੱਖੇ ਜਾਣਗੇ, ਜਿਨ੍ਹਾਂ ਦਾ ਭੋਗ 15 ਮਾਰਚ ਨੂੰ ਪਾਇਆ ਜਾਵੇਗਾ।
ਨਾਲ ਹੀ ਪ੍ਰਬੰਧਕਾਂ ਵੱਲੋਂ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਹਮੇਸ਼ਾ ਵਾਂਗ ਇਸ ਵਾਰ ਵੀ ਸ਼ਰਧਾਲੂਆਂ ਦਾ ਬੀਮਾ ਕੀਤਾ ਗਿਆ ਹੈ।
ਗੱਲ ਕੀਤੀ ਜਾਵੇ ਪ੍ਰਬੰਧਕੀ ਇੰਤਜ਼ਾਮਾਂ ਦੀ ਤਾਂ ਪ੍ਰਸ਼ਾਸਨ ਵੱਲੋਂ ਸੰਗਤਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਪ੍ਰਸ਼ਾਸਨ ਦੇ ਆਲਾ ਅਧਿਕਾਰੀ ਨੇ ਖੁਦ ਗਰਾਊਂਡ ਜ਼ੀਰੋ 'ਤੇ ਘੁੰਮ ਕੇ ਤਿਆਰੀਆਂ ਦਾ ਜਾਇਜ਼ਾ ਲਿਆ ਹੈ ।