30 March 2024
TV9 Punjabi
ਵਾਲਾਂ ਦਾ ਚਿੱਟਾ ਹੋਣਾ ਦਰਸਾਉਂਦਾ ਹੈ ਕਿ ਤੁਸੀਂ ਬੁਢਾਪੇ ਵੱਲ ਵਧ ਰਹੇ ਹੋ। ਅਜਿਹੇ 'ਚ 40 ਸਾਲ ਦੀ ਉਮਰ ਤੋਂ ਬਾਅਦ ਵਾਲਾਂ ਦੇ ਚਿੱਟੇ ਹੋਣ ਦੀ ਸਮੱਸਿਆ ਵਧ ਜਾਂਦੀ ਹੈ।
ਚੰਗੀ ਖੁਰਾਕ ਨਾਲ ਤੁਸੀਂ ਚਿੱਟੇ ਵਾਲਾਂ ਨੂੰ ਉਮਰ ਤੋਂ ਪਹਿਲਾਂ ਕੁਦਰਤੀ ਤੌਰ 'ਤੇ ਕਾਲੇ ਰੱਖ ਸਕਦੇ ਹੋ। ਆਓ ਜਾਣਦੇ ਹਾਂ ਕਿਹੜੀਆਂ ਚੀਜ਼ਾਂ ਖਾਣੀਆਂ ਚਾਹੀਦੀਆਂ ਹਨ।
ਐਵੋਕੈਡੋ ਵਿੱਚ ਹੈਲਦੀ ਫੈਟ ਅਤੇ ਵਿਟਾਮਿਨ ਈ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਨਿਯਮਤ ਤੌਰ 'ਤੇ ਖਾਣ ਨਾਲ ਵਾਲਾਂ ਦੇ ਸਮੇਂ ਤੋਂ ਪਹਿਲਾਂ ਚਿੱਟੇ ਹੋਣ ਤੋਂ ਛੁਟਕਾਰਾ ਮਿਲਦਾ ਹੈ।
ਕਾਲੇ ਤਿਲ ਸਿਹਤਮੰਦ ਚਰਬੀ ਅਤੇ ਪ੍ਰੋਟੀਨ ਦਾ ਵਧੀਆ ਸਰੋਤ ਹੈ। ਇਹ ਵਾਲਾਂ ਨੂੰ ਕਾਲੇ ਅਤੇ ਚਮਕਦਾਰ ਬਣਾਉਣ ਦੇ ਨਾਲ-ਨਾਲ ਸੰਘਣੇ ਵੀ ਬਣਾਉਂਦਾ ਹੈ।
ਸ਼ਕਰਕੰਦੀ ਵਿੱਚ ਬੀਟਾ ਕੈਰੋਟੀਨ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ, ਜੋ ਵਾਲਾਂ ਦੀ ਸਿਹਤ ਲਈ ਬਹੁਤ ਜ਼ਰੂਰੀ ਹੈ।
ਹਲਦੀ ਵਾਲਾਂ ਦੇ ਝੜਨ ਦੀ ਸਮੱਸਿਆ ਨੂੰ ਰੋਕਣ ਵਿੱਚ ਮਦਦ ਕਰਦੀ ਹੈ। ਇਸ ਤੋਂ ਇਲਾਵਾ ਇਹ ਵਾਲਾਂ ਦੇੀ ਲੰਬਾਈ ਨੂੰ ਵੀ ਵਧਾਉਂਦੀ ਹੈ ਅਤੇ ਸਮੇਂ ਤੋਂ ਪਹਿਲਾਂ ਚਿੱਟੇ ਹੋਣ ਤੋਂ ਰੋਕਦੀ ਹੈ।
ਵਾਲਾਂ ਨੂੰ ਸਿਹਤਮੰਦ ਰੱਖਣ ਲਈ ਸਿਗਰਟਨੋਸ਼ੀ, ਸ਼ਰਾਬ ਪੀਣ ਅਤੇ ਮਿੱਠੀਆਂ ਚੀਜ਼ਾਂ ਤੋਂ ਦੂਰ ਰਹਿਣਾ ਜ਼ਰੂਰੀ ਹੈ।