30 June 2024
TV9 Punjabi
Author: Isha
ਪੰਜਾਬ ਵਿੱਚ ਮੀਂਹ ਨੂੰ ਲੈ ਕੇ ਅੱਜ ਐਤਵਾਰ ਨੂੰ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਅਤੇ 1 ਜੁਲਾਈ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਆਈਐਮਡੀ ਵੱਲੋਂ ਜਾਰੀ ਅਲਰਟ ਤੋਂ ਬਾਅਦ, ਵਸਨੀਕਾਂ ਨੂੰ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗਈ ਹੈ।
ਅਗਲੇ 2-3 ਦਿਨਾਂ ਤੱਕ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਸੂਬੇ ‘ਚ ਪੈ ਰਹੀ ਗਰਮੀ ਤੋਂ ਰਾਹਤ ਮਿਲੇਗੀ।
ਇੱਥੇ ਭਾਰੀ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮਾਨਸੂਨ ਦੋ ਦਿਨ ਪਹਿਲਾਂ ਹੀ ਪੰਜਾਬ ਵਿੱਚ ਪਹੁੰਚਿਆ ਹੈ। ਮਾਨਸੂਨ ਨੇ ਇਹ ਐਂਟਰੀ ਹਿਮਾਚਲ ਪ੍ਰਦੇਸ਼ ਤੋਂ ਪਠਾਨਕੋਟ ਦੇ ਰਸਤੇ ਕੀਤੀ।