ਪੰਜਾਬ ‘ਚ 16 ਸਾਲਾਂ ਬਾਅਦ 1000 ਫੁੱਟ ਹੇਠਾਂ ਮਿਲੇਗਾ ਪਾਣੀ
16 Nov 2023
TV9 Punjabi
ਸੈਂਟਰਲ ਗਰਾਊਂਡ ਵਾਟਰ ਬੋਰਡ ਦੀ ਅਧਿਐਨ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸਾਲ 2039 ਤੱਕ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ 1000 ਫੁੱਟ ਤੱਕ ਡਿੱਗ ਜਾਵੇਗਾ, ਜੋ ਅੱਜ 450 ਫੁੱਟ ਤੱਕ ਪਹੁੰਚ ਗਿਆ ਹੈ।
ਸੈਂਟਰਲ ਗਰਾਊਂਡ ਵਾਟਰ ਬੋਰਡ ਦੀ ਰਿਪੋਰਟ
Pic Credit: Pexels
ਰਿਪੋਰਟ ਮੁਤਾਬਕ ਪੰਜਾਬ ਦਾ 78 ਫੀਸਦੀ ਖੇਤਰ ਡਾਰਕ ਜ਼ੋਨ ਬਣ ਗਿਆ ਹੈ ਅਤੇ ਸਿਰਫ 11.3 ਫੀਸਦੀ ਖੇਤਰ ਹੀ ਸੁਰੱਖਿਅਤ ਹੈ।
11.3 ਫੀਸਦੀ ਖੇਤਰ ਹੀ ਸੁਰੱਖਿਅਤ
ਪੰਜਾਬ ਦੇ ਕੇਂਦਰੀ ਅਤੇ ਦੱਖਣੀ ਜ਼ਿਲ੍ਹੇ – ਬਰਨਾਲਾ, ਬਠਿੰਡਾ, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਜਲੰਧਰ, ਮੋਗਾ, ਐਸਏਐਸ ਨਗਰ, ਪਠਾਨਕੋਟ, ਪਟਿਆਲਾ ਅਤੇ ਸੰਗਰੂਰ, ਸਭ ਤੋਂ ਵੱਧ ਪ੍ਰਭਾਵਿਤ ਹਨ, ਜਿੱਥੇ ਪਾਣੀ ਦੇ ਪੱਧਰ ਵਿੱਚ ਗਿਰਾਵਟ ਦੀ ਔਸਤ ਸਾਲਾਨਾ ਦਰ 0.49 ਮੀਟਰ ਹੋਣ ਦਾ ਅਨੁਮਾਨ ਹੈ।
ਇਹ ਜ਼ਿਲ੍ਹੇ ਸਭ ਤੋਂ ਵਧ ਪ੍ਰਭਾਵਿਤ
ਸਾਲ 2000 ਵਿੱਚ ਸੂਬੇ ਵਿੱਚ ਧਰਤੀ ਹੇਠਲਾ ਪਾਣੀ 110 ਫੁੱਟ ਤੇ ਉਪਲਬਧ ਸੀ ਅਤੇ ਦੋ ਦਹਾਕਿਆਂ ਬਾਅਦ ਹੁਣ ਇਹ 450 ਫੁੱਟ ਤੱਕ ਪਹੁੰਚ ਗਿਆ ਹੈ।
ਸਾਲ 2000 ਵਿੱਚ ਧਰਤੀ ਹੇਠਲਾ ਪਾਣੀ
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਕੀਤੇ ਗਏ ਇੱਕ ਅਧਿਐਨ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਗਿਰਾਵਟ ਦਾ ਕਾਰਨ ਟਿਊਬਵੈੱਲਾਂ ‘ਤੇ ਨਿਰਭਰਤਾ ਅਤੇ ਨਹਿਰੀ ਸਿੰਚਾਈ ਪ੍ਰਣਾਲੀ ਦੀ ਘਾਟ ਦੱਸਿਆ ਗਿਆ ਹੈ।
ਨਹਿਰੀ ਸਿੰਚਾਈ ਪ੍ਰਣਾਲੀ ਦੀ ਘਾਟ ਨੂੰ ਜ਼ਿੰਮੇਵਾਰ ਦੱਸਿਆ
ਰਾਜ ਸਭਾ ਮੈਂਬਰ ਅਤੇ ਵਾਤਾਵਰਨ ਪ੍ਰੇਮੀ ਬਲਬੀਰ ਸਿੰਘ ਸੀਚੇਵਾਲ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਦੁਰਵਰਤੋਂ ਵਿੱਚ ਕੋਈ ਕਮੀ ਨਹੀਂ ਆਈ ਹੈ ਅਤੇ ਸਾਡੇ ਕੋਲ ਸਿਰਫ਼ 16 ਸਾਲ ਬਚੇ ਹਨ। ਸਥਿਤੀ ਬਹੁਤ ਨਾਜ਼ੁਕ ਹੈ।
ਸਾਡੇ ਕੋਲ ਸਿਰਫ 16 ਸਾਲ ਬਚੇ ਹਨ: ਸੀਚੇਵਾਲ
ਹੋਰ ਵੈੱਬ ਸਟੋਰੀਜ਼ ਲਈ ਇਸ ਲਿੰਕ 'ਤੇ ਕਰੋ ਕਲਿੱਕ
ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ ਸਾਈਕਲ ਰੈਲੀ
Learn more