ਦੀਵਾਲੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਪੁਲਿਸ ਵੱਲੋਂ ਪੂਰੀ ਤਰ੍ਹਾਂ ਸਖ਼ਤੀ
3 Oct 2023
TV9 Punjabi
ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਅੰਮ੍ਰਿਤਸਰ ਸ਼ਹਿਰ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ ਦੇ ਨਾਲ-ਨਾਲ ਹਥਿਆਰਬੰਦ ਪੁਲਿਸ ਵੀ ਤਾਇਨਾਤ ਕੀਤੀ ਗਈ ਹੈ।
ਅੰਮ੍ਰਿਤਸਰ ਸ਼ਹਿਰ 'ਚ ਸੁਰੱਖਿਆ ਪ੍ਰਬੰਧ
ਨਾਕੇ ਲਗਾ ਕੇ ਸ਼ਹਿਰ ਅੰਦਰ ਆਉਣ-ਜਾਣ ਵਾਲੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ-ਨਾਲ ਸੁਰੱਖਿਆ ਦੇ ਲਈ 850 ਸੀਸੀਟੀਵੀ ਕੈਮਰਿਆਂ ਰਾਹੀਂ ਨਿਗਰਾਨੀ ਰੱਖੀ ਜਾ ਰਹੀ ਹੈ।
850 ਸੀਸੀਟੀਵੀ ਕੈਮਰਿਆਂ ਰਾਹੀ ਨਿਗਰਾਨੀ
ਖੁਦ ਪੁਲਿਸ ਪ੍ਰਸ਼ਾਸਨ ਦੇ ਵੱਡੇ ਅਧਿਕਾਰੀ ਸੜਕਾਂ ਦੇ ਉਤਰੇ ਹਨ ਤੇ ਆਉਣ ਜਾਣ ਵਾਲੀਆਂ ਗੱਡੀਆਂ ਦੀ ਚੈਕਿੰਗ ਕਰ ਰਹੇ ਹਨ।
ਵੱਡੇ ਅਧਿਕਾਰੀਆਂ ਨੇ ਆਪਣੇ ਹੱਥ ਲਿਆ ਜ਼ਿੰਮਾ
ਲਾਅ ਐਂਡ ਆਰਡਰ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਲੈ ਕੇ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ। ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਲੈ ਕੇ ਅੰਮ੍ਰਿਤਸਰ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ।
ਡੀਸੀਪੀ ਭੰਡਾਲ ਨੇ ਕਹੀ ਇਹ ਗੱਲ
ਸ਼ਹਿਰ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਲੈ ਕੇ ਕਿਸੇ ਤਰ੍ਹਾਂ ਦਾ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਕੀਤੀ ਜਾਵੇਗੀ ਸਖ਼ਤ ਕਾਰਵਾਈ
ਹੋਰ ਵੈੱਬ ਸਟੋਰੀਜ਼ ਲਈ ਇਸ ਲਿੰਕ 'ਤੇ ਕਰੋ ਕਲਿੱਕ
ਇਹ ਹਨ ਦੁਨੀਆ ਦੇ ਸਭ ਤੋਂ ਪੁਰਾਣੇ ਦੇਸ਼
Learn more