ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ e-Visa ਸਰਵਿਸ ਕੀਤੀ ਬਹਾਲ
22 Nov 2023
TV9 Punjabi
ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾ ਮੁੜ ਸ਼ੁਰੂ ਕਰ ਦਿੱਤੀ ਹੈ। ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ।
ਈ-ਵੀਜ਼ਾ ਸੇਵਾ ਮੁੜ ਸ਼ੁਰੂ
Pic Credit: Pexels
ਈ-ਵੀਜ਼ਾ ਮੁੜ ਸ਼ੁਰੂ ਕਰਨ ਦਾ ਮਤਲਬ ਹੈ ਕਿ ਇਸ ਵਿੱਚ ਮੈਡੀਕਲ ਵੀਜ਼ਾ, ਵਪਾਰਕ ਵੀਜ਼ਾ ਅਤੇ ਟੂਰਿਸਟ ਵੀਜ਼ਾ ਸਮੇਤ ਚਾਰ ਤਰ੍ਹਾਂ ਦੇ ਵੀਜ਼ੇ ਸ਼ਾਮਲ ਹਨ। ਸਤੰਬਰ ਵਿੱਚ ਕੇਂਦਰ ਸਰਕਾਰ ਨੇ ਅਗਲੇ ਹੁਕਮਾਂ ਤੱਕ ਇਨ੍ਹਾਂ ਵੀਜ਼ਿਆਂ ‘ਤੇ ਪਾਬੰਦੀ ਲਗਾ ਦਿੱਤੀ ਸੀ।
ਚਾਰ ਤਰ੍ਹਾਂ ਦੇ ਵੀਜ਼ੇ ਸ਼ਾਮਲ
ਭਾਰਤ ਨੇ ਪਿਛਲੇ ਦੋ ਮਹੀਨਿਆਂ ਤੋਂ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾ ‘ਤੇ ਪਾਬੰਦੀ ਲਗਾ ਦਿੱਤੀ ਸੀ। ਅਜਿਹੀ ਸਥਿਤੀ ਵਿੱਚ, ਇੱਕ ਵਾਰ ਵੀਜ਼ਾ ਸੇਵਾ ਬਹਾਲ ਹੋਣ ਤੋਂ ਬਾਅਦ, ਕੈਨੇਡੀਅਨ ਨਾਗਰਿਕ ਭਾਰਤ ਦੀ ਯਾਤਰਾ ਕਰ ਸਕਣਗੇ।
ਭਾਰਤ ਨੇ ਲਗਾਈ ਸੀ ਪਾਬੰਦੀ?
ਦਰਅਸਲ, ਕੈਨੇਡਾ ਨੇ ਸਤੰਬਰ ‘ਚ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਇਲਜ਼ਾਮ ਭਾਰਤੀ ਏਜੰਟਾਂ ‘ਤੇ ਲਾਇਆ ਸੀ। ਇਸ ਕਾਰਨ ਦੋਹਾਂ ਦੇਸ਼ਾਂ ਦੇ ਸਬੰਧ ਕਾਫੀ ਵਿਗੜ ਗਏ।
ਕੈਨੇਡਾ ਨੇ ਲਾਇਆ ਸੀ ਇਲਜ਼ਾਮ
ਕੈਨੇਡਾ ਦੇ ਪੀਐੱਮ ਜਸਟਿਸ ਟਰੂਡੋ ਨੇ ਸੰਸਦ ਵਿੱਚ ਕਿਹਾ ਕਿ ਸਰੀ ਸ਼ਹਿਰ ਦੇ ਗੁਰਦੁਆਰੇ ਦੇ ਬਾਹਰ ਭਾਰਤੀ ਏਜੰਟਾਂ ਵੱਲੋਂ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦਾ ਕਤਲ ਕੀਤਾ ਗਿਆ ਸੀ। 21 ਸਤੰਬਰ ਨੂੰ ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਈ-ਵੀਜ਼ਾ ਸੇਵਾ ‘ਤੇ ਪਾਬੰਦੀ ਲਗਾ ਦਿੱਤੀ ਸੀ।
ਟਰੂਡੋ ਨੇ ਲਗਾਏ ਸੀ ਇਲਜ਼ਾਮ
ਭਾਰਤ ਸਰਕਾਰ ਨੇ ਟਰੂਡੋ ਦੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਸੀ। ਸਰਕਾਰ ਨੇ ਕਿਹਾ ਸੀ ਕਿ ਜੇਕਰ ਕੈਨੇਡਾ ਸੱਚਮੁੱਚ ਇਹ ਮੰਨਦਾ ਹੈ ਕਿ ਨਿੱਝਰ ਦੇ ਕਤਲ ਵਿੱਚ ਭਾਰਤ ਦਾ ਹੱਥ ਹੈ ਤਾਂ ਉਸ ਨੂੰ ਆਪਣੇ ਦਾਅਵੇ ਨੂੰ ਸਾਬਤ ਕਰਨ ਲਈ ਸਬੂਤ ਪੇਸ਼ ਕਰਨੇ ਚਾਹੀਦੇ ਹਨ।
ਭਾਰਤ ਨੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕੀਤਾ
ਹੋਰ ਵੈੱਬ ਸਟੋਰੀਜ਼ ਦੇਖਣ ਲਈ ਕਲਿੱਕ ਕਰੋ
Pregnancy 'ਚ ਕੋਲੇਸਟ੍ਰਾਲ ਵੱਧਣ ਨਾਲ ਹੋ ਸਕਦਾ ਹੈ ਹਾਰਟ ਦਾ ਖ਼ਤਰਾ
https://tv9punjabi.com/web-stories