01 May 2024
TV9 Punjabi
Author: Isha
ਚੋਣਾਂ ਦਰਮਿਆਨ ਕੇਂਦਰ ਸਰਕਾਰ ਨੂੰ ਜੀਐਸਟੀ ਦੇ ਮੋਰਚੇ ‘ਤੇ ਲਗਾਤਾਰ ਸਫ਼ਲਤਾ ਮਿਲ ਰਹੀ ਹੈ।
ਵਿੱਤੀ ਸਾਲ ਦੇ ਪਹਿਲੇ ਮਹੀਨੇ ‘ਚ ਹੀ ਜੀਐੱਸਟੀ ਕੁਲੈਕਸ਼ਨ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ।
ਅੰਕੜਿਆਂ ਮੁਤਾਬਕ ਅਪ੍ਰੈਲ ਮਹੀਨੇ ‘ਚ ਪਹਿਲੀ ਵਾਰ ਜੀਐੱਸਟੀ ਕੁਲੈਕਸ਼ਨ 2 ਲੱਖ ਕਰੋੜ ਰੁਪਏ ਨੂੰ ਪਾਰ ਕਰ ਗਿਆ ਹੈ।
ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 12 ਫੀਸਦੀ ਤੋਂ ਵੱਧ ਦਾ ਵਾਧਾ ਹੋਇਆ ਹੈ।
ਜਦਕਿ ਪਿਛਲੇ ਸਾਲ ਅਪ੍ਰੈਲ ਮਹੀਨੇ ‘ਚ ਹੀ ਜੀਐੱਸਟੀ ਕੁਲੈਕਸ਼ਨ 1.87 ਲੱਖ ਕਰੋੜ ਰੁਪਏ ਦੇ ਪਾਰ ਗਿਆ ਸੀ।
ਇਸ ਤੋਂ ਬਾਅਦ ਇਹ ਰਿਕਾਰਡ ਕਿਸੇ ਵੀ ਮਹੀਨੇ ਨਹੀਂ ਟੁੱਟ ਸਕਿਆ ਹੈ, ਆਓ ਤੁਹਾਨੂੰ ਇਹ ਵੀ ਦੱਸ ਦੇਈਏ ਕਿ ਮੌਜੂਦਾ ਸਮੇਂ ‘ਚ ਕਿਸ ਚੀਜ਼ ‘ਤੇ GST ਦੇ ਤਹਿਤ ਕਿੰਨਾ ਪੈਸਾ ਆਇਆ ਹੈ।