ਸਬੂਤਾਂ ਦਾ ਘਾਟ ਕਰਕੇ ਜਗਤਾਰ ਸਿੰਘ ਹਵਾਰਾ ਚੰਡੀਗੜ੍ਹ ਕੋਰਟ ਤੋਂ ਬਰੀ

22 Nov 2023

TV9 Punjabi

ਚੰਡੀਗੜ੍ਹ ਦੀ ਜਿਲ੍ਹਾ ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ।

ਜਗਤਾਰ ਸਿੰਘ ਹਵਾਰਾ ਬਰੀ

Pic Credit: Pexels

ਉਨ੍ਹਾਂ ਨੂੰ ਇਹ ਰਾਹਤ ਆਰਡੀਐਕਸ ਨਾਲ ਸਬੰਧਤ ਮਾਮਲੇ ਵਿੱਚ ਮਿਲੀ ਹੈ। ਚੰਡੀਗੜ੍ਹ ਪੁਲੀਸ ਆਰਡੀਐਕਸ ਮਾਮਲੇ ਵਿੱਚ ਜਗਤਾਰ ਸਿੰਘ ਹਵਾਰਾ ਖ਼ਿਲਾਫ਼ ਅਦਾਲਤ ਵਿੱਚ ਸਬੂਤ ਪੇਸ਼ ਨਹੀਂ ਕਰ ਸਕੀ।

ਆਰਡੀਐਕਸ ਨਾਲ ਸਬੰਧਤ ਮਾਮਲੇ ਵਿੱਚ ਮਿਲੀ ਰਾਹਤ

Pic Credit: Pexels

ਦਰਅਸਲ ਜਗਤਾਰ ਸਿੰਘ ਹਵਾਰਾ ਨੇ ਧਮਾਕੇ ਨੂੰ ਅੰਜਾਮ ਦੇਣ ਲਈ ਆਪਣੇ ਸਾਥੀਆਂ ਕਮਲਜੀਤ ਅਤੇ ਪਰਮਜੀਤ ਨੂੰ ਆਰਡੀਐਕਸ ਮੁਹੱਈਆ ਕਰਵਾਇਆ ਸੀ। ਇਸ ਮਾਮਲੇ ਵਿੱਚ ਪੁਲਿਸ ਗਵਾਹ ਕਾਫੀ ਸਮੇਂ ਤੋਂ ਆਪਣੀ ਗਵਾਹੀ ਲਈ ਨਹੀਂ ਆ ਰਿਹਾ ਸੀ।

ਆਰਡੀਐਕਸ ਮੁਹੱਈਆ ਕਰਵਾਉਣ ਦਾ ਦੋਸ਼

ਹੁਣ ਪੁਲਿਸ ਨੇ ਅਦਾਲਤ ਨੂੰ ਗਵਾਹ ਦੀ ਮੌਤ ਦੀ ਸੂਚਨਾ ਦਿੱਤੀ ਹੈ। ਇਸ ਕਾਰਨ ਅਦਾਲਤ ਵਿੱਚ ਜਗਤਾਰ ਸਿੰਘ ਹਵਾਰਾ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ।

ਸਬੂਤਾਂ ਦੀ ਘਾਟ ਕਾਰਨ ਬਰੀ

ਚੰਡੀਗੜ੍ਹ ਪੁਲਿਸ ਦੇ ਆਪਰੇਸ਼ਨ ਸੈੱਲ ਨੇ ਅੱਤਵਾਦੀ ਜਗਤਾਰ ਸਿੰਘ ਹਵਾਰਾ ਦੇ ਦੋਵੇਂ ਸਾਥੀਆਂ ਕਮਲਜੀਤ ਸਿੰਘ ਅਤੇ ਪਰਮਜੀਤ ਸਿੰਘ ਨੂੰ ਆਰਡੀਐਕਸ ਸਮੇਤ ਸੈਕਟਰ-35 ਦੇ ਕਿਸਾਨ ਭਵਨ ਚੌਕ ਤੋਂ 2005 ਵਿੱਚ ਗ੍ਰਿਫ਼ਤਾਰ ਕੀਤਾ ਸੀ।ਇਨ੍ਹਾਂ ਦੋਵਾਂ ਤੋਂ ਪੁੱਛਗਿੱਛ ਦੌਰਾਨ ਅੱਤਵਾਦੀ ਹਵਾਰਾ ਦਾ ਨਾਂ ਸਾਹਮਣੇ ਆਇਆ ਸੀ।

2005 ਵਿੱਚ ਗ੍ਰਿਫ਼ਤਾਰੀ

ਮੋਹਾਲੀ ਵਿੱਚ ਕੌਮੀ ਇਨਸਾਫ਼ ਮੋਰਚਾ ਪਿਛਲੇ 10 ਮਹੀਨਿਆਂ ਤੋਂ ਬੰਦੀ ਸਿੱਖਾਂ ਦੀ ਰਿਹਾਈ ਲਈ ਵਾਈਪੀਐਸ ਚੌਕ ਵਿੱਚ ਧਰਨਾ ਦੇ ਰਿਹਾ ਹੈ। ਇਸ ਰੋਸ ਪ੍ਰਦਰਸ਼ਨ ਵਿੱਚ ਮੁੱਖ ਤੌਰ ‘ਤੇ ਅੱਤਵਾਦੀ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਦੀ ਮੰਗ ਸ਼ਾਮਲ ਹੈ।

ਰਿਹਾਈ ਲਈ ਮੋਹਾਲੀ ‘ਚ ਚੱਲ ਰਿਹਾ ਹੈ ਧਰਨਾ

ਪੱਛਮੀ ਬੰਗਾਲ ਤੋਂ ਪੰਜਾਬ ਤੱਕ ਦਾ ਰੇਲਵੇ ਕੋਰੀਡੋਰ ਬਦਲੇਗਾ ਦੇਸ਼ ਦੀ ਤਸਵੀਰ