27-12- 2024
TV9 Punjabi
Author: Isha
ਜੰਮੂ ਦੀ ਮਸ਼ਹੂਰ ਸੋਸ਼ਲ ਮੀਡੀਆ Influencer ਅਤੇ ਆਰਜੇ ਸਿਮਰਨ ਸਿੰਘ ਦਾ ਦਿਹਾਂਤ ਹੋ ਗਿਆ ਹੈ।
ਸਿਮਰਨ ਦੀ ਉਮਰ 25 ਸਾਲ ਸੀ। ਉਨ੍ਹਾਂ ਦੀ ਲਾਸ਼ ਗੁਰੂਗ੍ਰਾਮ ਦੇ ਸੈਕਟਰ 47 ਵਿੱਚ ਕਿਰਾਏ ਦੇ ਅਪਾਰਟਮੈਂਟ ਵਿੱਚ ਮਿਲੀ।
ਪਰਿਵਾਰ ਅਤੇ ਪੁਲਿਸ ਮੁਤਾਬਕ ਸਿਮਰਨ ਦੀ ਮੌਤ ਖੁਦਕੁਸ਼ੀ ਸੀ। ਹਾਲਾਂਕਿ ਪੁਲਿਸ ਨੂੰ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ।
ਮਿਸਰਨ ਦੀ ਲਾਸ਼ ਮਿਲਣ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਜਿਸ ਤੋਂ ਬਾਅਦਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ।
ਸਿਮਰਨ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਆਖਰੀ ਪੋਸਟ ਇਕ ਹਫਤੇ ਪਹਿਲਾਂ ਦੀ ਸੀ। ਇਸ ਆਖਰੀ ਪੋਸਟ 'ਚ ਉਹ ਕਾਫੀ ਖੁਸ਼ ਅਤੇ ਡਾਂਸ ਕਰਦੀ ਨਜ਼ਰ ਆ ਰਹੇ ਸਨ।
ਸਿਮਰਨ ਦੇ ਪਰਿਵਾਰ ਮੁਤਾਬਕ ਉਹ ਪਿਛਲੇ ਕਈ ਦਿਨਾਂ ਤੋਂ ਕੁਝ ਗੱਲਾਂ ਨੂੰ ਲੈ ਕੇ ਚਿੰਤਤ ਸੀ। ਇਸੇ ਪ੍ਰੇਸ਼ਾਨੀ ਕਾਰਨ ਉਨ੍ਹਾਂ ਨੇ ਇਹ ਵੱਡਾ ਕਦਮ ਚੁੱਕਿਆ ਹੈ।