Emergency ਦੇ ਰਿਲੀਜ਼ ‘ਤੇ ਪੈ ਸਕਦਾ ਅੜਿਕਾ, HC ‘ਚ ਹੋਈ ਸੁਣਵਾਈ ਦੌਰਾਨ ਸੈਂਸਰ ਬੋਰਡ ਦਾ ਜਵਾਬ

31-08- 2024

TV9 Punjabi

Author: Isha Sharma

ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦੀ ਰਿਲੀਜ਼ ‘ਤੇ ਰੋਕ ਲੱਗ ਸਕਦੀ ਹੈ। 

ਕੰਗਨਾ ਰਣੌਤ

ਪੰਜਾਬ ਹਰਿਆਣਾ ਹਾਈਕੋਰਟ ‘ਚ ਦਾਇਰ ਪਟੀਸ਼ਨ ਦੀ ਸੁਣਵਾਈ ‘ਤੇ ਸੈਂਸਰ ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਹੁਣ ਤੱਕ ਫਿਲਮ ਨੂੰ ਉਨ੍ਹਾਂ ਵੱਲੋਂ ਸਰਟੀਫਿਕੇਟ ਨਹੀਂ ਦਿੱਤਾ ਗਿਆ ਹੈ।

ਪਟੀਸ਼ਨ ਦੀ ਸੁਣਵਾਈ

ਕੰਗਨਾ ਦੀ ਫਿਲਮ ਰਿਲੀਜ਼ ਹੋਣ ‘ਚ ਸਿਰਫ 6 ਦਿਨ ਬਾਕੀ ਹਨ। ਪੰਜਾਬ ਵਿੱਚ SGPC ਨੇ ਕੇਂਦਰ ਤੇ ਸੈਂਸਰ ਨੂੰ ਇਸ ਫਿਲਮ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। 

SGPC

ਐਡਵੋਕੇਟ ਇਮਾਨ ਸਿੰਘ ਖਾਰਾ ਨੇ ਫਿਲਮ ਐਮਰਜੈਂਸੀ ਖਿਲਾਫ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਤੇ ਅੱਜ ਹਾਈਕੋਰਟ ‘ਚ ਸੁਣਵਾਈ ਹੋਈ।

ਫਿਲਮ ਐਮਰਜੈਂਸੀ

ਐਡਵੋਕੇਟ ਇਮਾਨ ਸਿੰਘ ਖਾਰਾ ਨੇ ਦੱਸਿਆ ਕਿ ਸੈਂਸਰ ਬੋਰਡ ਨੇ ਫਿਲਮ ਸਬੰਧੀ ਅਦਾਲਤ ਵਿੱਚ ਆਪਣਾ ਜਵਾਬ ਦਾਇਰ ਕਰ ਦਿੱਤਾ ਹੈ। 

ਸੈਂਸਰ ਬੋਰਡ

ਉਨ੍ਹਾਂ ਦੱਸਿਆ ਕਿ ਇਸ ਫਿਲਮ ਨੂੰ ਅਜੇ ਤੱਕ ਰਿਲੀਜ਼ ਲਈ ਸਰਟੀਫਿਕੇਟ ਨਹੀਂ ਦਿੱਤਾ ਗਿਆ ਹੈ। 

ਸਰਟੀਫਿਕੇਟ

ਸੈਂਸਰ ਬੋਰਡ ਨੇ ਇਹ ਵੀ ਕਿਹਾ ਹੈ ਕਿ ਫਿਲਮ ਖਿਲਾਫ ਕਈ ਸ਼ਿਕਾਇਤਾਂ ਮਿਲੀਆਂ ਹਨ। ਇਨ੍ਹਾਂ ਸ਼ਿਕਾਇਤਾਂ ਦੀ ਸੁਣਵਾਈ ਤੋਂ ਬਾਅਦ ਹੀ ਫਿਲਮ ਨੂੰ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ।

ਸ਼ਿਕਾਇਤਾਂ

CBI ਮਾਮਲੇ ‘ਚ ਵੀ ਕੇਜਰੀਵਾਲ ਨੂੰ ਮਿਲੇਗਾ ਇਨਸਾਫ… ‘ਆਪ’ ਨੂੰ ਉਮੀਦ