26-07- 2024
TV9 Punjabi
Author: Isha
ਅੱਜ ਕਾਰਗਿਲ ਵਿਜੇ ਦਿਵਸ ਦੀ 25ਵੀ ਵਰ੍ਹੇਗੰਢ ਹੈ। ਅੱਜ ਪੂਰਾ ਦੇਸ਼ ਸਾਡੇ ਬਹਾਦਰ ਸੈਨਿਕਾਂ ਦੇ ਸਾਹਸ ਅਤੇ ਬਹਾਦਰੀ ਨੂੰ ਯਾਦ ਕਰ ਰਿਹਾ ਹੈ।
Pic Credit: PTI
ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਰਾਸ ਸਥਿਤ ਕਾਰਗਿਲ ਯੁੱਧ ਸਮਾਰਕ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।
ਪੀਐਮ ਮੋਦੀ ਨੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕੀਤਾ। ਵਾਰ ਮੈਮੋਰੀਅਲ ਪ੍ਰੋਗਰਾਮ ਤੋਂ ਬਾਅਦ ਪੀਐਮ ਮੋਦੀ ਦਰਾਸ ਵਿੱਚ ਵਾਲ ਆਫ ਫੇਮ ਦਾ ਦੌਰਾ ਕੀਤਾ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅਗਨੀਪੱਥ ਯੋਜਨਾ ਦੀ ਸੱਚਾਈ ਇਹ ਹੈ ਕਿ ਅਗਨੀਪਥ ਯੋਜਨਾ ਨਾਲ ਦੇਸ਼ ਦੀ ਤਾਕਤ ਵਧੇਗੀ ਅਤੇ ਦੇਸ਼ ਦੇ ਕਾਬਲ ਨੌਜਵਾਨ ਵੀ ਮਾਤ ਭੂਮੀ ਦੀ ਸੇਵਾ ਲਈ ਅੱਗੇ ਆਉਣਗੇ।
ਪੀਐਮ ਮੋਦੀ ਨੇ ਕਿਹਾ ਕਿ ਸਾਡੇ ਲਈ ਸੈਨਾ ਦਾ ਮਤਲਬ 140 ਕਰੋੜ ਦੇਸ਼ਵਾਸੀਆਂ ਦਾ ਵਿਸ਼ਵਾਸ, 140 ਕਰੋੜ ਦੇਸ਼ਵਾਸੀਆਂ ਦੀ ਸ਼ਾਂਤੀ ਅਤੇ ਦੇਸ਼ ਦੀਆਂ ਸਰਹੱਦਾਂ ਦੀ ਸੁਰੱਖਿਆ ਦੀ ਗਾਰੰਟੀ ਹੈ।
ਕਾਰਗਿਲ ਵਿਜੇ ਦਿਵਸ ਦੇ ਮੌਕੇ ‘ਤੇ ਪੀਐਮ ਮੋਦੀ ਨੇ ਪਾਕਿਸਤਾਨ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਆਪਣੇ ਇਤਿਹਾਸ ਤੋਂ ਕੁਝ ਨਹੀਂ ਸਿੱਖਿਆ।