30-12- 2024
TV9 Punjabi
Author: Isha
ਆਮ ਆਦਮੀ ਪਾਰਟੀ ਨੇ ਕਨਵੀਨਰ ਅਰਵਿੰਦ ਕੇਜਰੀਵਾਲ ਪੁਜਾਰੀਆਂ ਅਤੇ ਗ੍ਰੰਥੀਆਂ ਲਈ ਵੱਡਾ ਐਲਾਨ ਕੀਤਾ ਹੈ।
ਅਰਵਿੰਦ ਕੇਜਰੀਵਾਲ ਨੇ ਮੰਦਰਾਂ ਅਤੇ ਗੁਰਦੁਆਰਿਆਂ ਵਿੱਚ ਪੂਜਾ ਕਰਨ ਵਾਲੇ ਪੁਜਾਰੀਆਂ ਅਤੇ ਗ੍ਰੰਥੀਆਂ ਲਈ ਇੱਕ ਸਕੀਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।
ਪੁਜਾਰੀ ਗ੍ਰੰਥੀ ਸਨਮਾਨ ਯੋਜਨਾ ਤਹਿਤ ਮੰਦਰਾਂ ਦੇ ਪੁਜਾਰੀਆਂ ਅਤੇ ਗੁਰਦੁਆਰਿਆਂ ਦੇ ਗ੍ਰੰਥੀਆਂ ਨੂੰ ਹਰ ਮਹੀਨੇ ਮਾਣ ਭੱਤਾ ਦਿੱਤਾ ਜਾਵੇਗਾ।
ਇਸ ਯੋਜਨਾ ਤਹਿਤ ਪੁਜਾਰੀਆਂ ਨੂੰ ਹਰ ਮਹੀਨੇ 18 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ।
ਅਰਵਿੰਦ ਕੇਜਰੀਵਾਲ ਨੇ ਕਿਹਾ, ਪੁਜਾਰੀ ਭਗਵਾਨ ਦੀ ਪੂਜਾ ਕਰਦੇ ਹਨ, ਜੋ ਸਦੀਆਂ ਤੋਂ ਸਾਡੀਆਂ ਪਰੰਪਰਾਵਾਂ ਅਤੇ ਰੀਤੀ-ਰਿਵਾਜਾਂ ਨੂੰ ਪੀੜ੍ਹੀ ਦਰ ਪੀੜ੍ਹੀ ਚਲਾਉਂਦੇ ਆ ਰਹੇ ਹਨ।
ਕੇਜਰੀਵਾਲ ਨੇ ਕਿਹਾ, ਇਸ ਯੋਜਨਾ ਲਈ ਰਜਿਸਟ੍ਰੇਸ਼ਨ ਕੱਲ੍ਹ ਯਾਨੀ 31 ਦਸੰਬਰ ਤੋਂ ਸ਼ੁਰੂ ਹੋ ਜਾਵੇਗੀ।