08-02- 2025
TV9 Punjabi
Author: Isha Sharma
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਪਣੇ ਸਿਆਸੀ ਜੀਵਨ ਦੀ ਪਹਿਲੀ ਅਤੇ ਸਭ ਤੋਂ ਵੱਡੀ ਰਾਜਨੀਤਿਕ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
ਉਹਨਾਂ ਨੂੰ ਨਵੀਂ ਦਿੱਲੀ ਸੀਟ ਤੇ ਭਾਜਪਾ ਦੇ ਉਮੀਦਵਾਰ ਪਰਵੇਸ਼ ਵਰਮਾ ਨੇ 3182 ਵੋਟਾਂ ਨਾਲ ਹਰਾ ਦਿੱਤਾ ਹੈ।
Pic Credit: PTI
ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਵਿਧਾਨਸਭਾ ਸੀਟ ਤੋਂ ਚੋਣ ਲੜ ਰਹੇ ਸਨ ਜਦੋਂ ਕਿ ਕਾਂਗਰਸ ਨੇ ਸੰਦੀਪ ਦੀਕਸ਼ਿਤ ਨੂੰ ਮੈਦਾਨ ਵਿੱਚ ਉਤਾਰਿਆ ਸੀ।
Pic Credit: PTI
ਜਦੋਂ ਕਿ ਭਾਜਪਾ ਨੇ ਉਨ੍ਹਾਂ ਦੇ ਖਿਲਾਫ ਪਰਵੇਸ਼ ਵਰਮਾ ਨੂੰ ਮੈਦਾਨ ਵਿੱਚ ਉਤਾਰਿਆ ਸੀ, ਪਰਵੇਸ਼ ਵਰਮਾ ਸਾਬਕਾ ਮੁੱਖ ਮੰਤਰੀ ਸਾਹਿਬ ਸਿੰਘ ਵਰਮਾ ਦੇ ਪੁੱਤਰ ਹਨ।
ਨਵੀਂ ਦਿੱਲੀ ਤੋਂ ਭਾਜਪਾ ਉਮੀਦਵਾਰ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹਰਾਉਣ ਤੋਂ ਬਾਅਦ ਪਰਵੇਸ਼ ਵਰਮਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ।
ਸ਼ਾਮ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੀ ਪਾਰਟੀ ਦਫ਼ਤਰ ਜਾਣਗੇ ਤੇ ਉੱਥੇ ਵਰਕਰਾਂ ਨੂੰ ਸੰਬੋਧਿਤ ਕਰਨਗੇ।