21 Feb 2024
ਅਮਿਤ ਮਿਸ਼ਰਾ/ਕਨੌਜ
ਸ਼ੰਭੂ ਸਰਹੱਦ 'ਤੇ ਪ੍ਰੈਸ ਕਾਨਫਰੰਸ ਕਰਦੇ ਹੋਏ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਾਨੂੰ ਗੱਲਬਾਤ ਲਈ ਸੱਦਾ ਮਿਲਿਆ ਸੀ।
ਅਸੀਂ ਹੱਥ ਜੋੜ ਕੇ ਬੇਨਤੀ ਕੀਤੀ ਕਿ ਸਾਡੇ ਮਸਲੇ ਹੱਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਚਰਚਾ ਹੋ ਚੁੱਕੀ ਹੈ, ਹੁਣ ਫੈਸਲਾ ਲੈਣ ਦਾ ਸਮਾਂ ਆ ਗਿਆ ਹੈ।
ਡੇਢ ਤੋਂ ਦੋ ਲੱਖ ਕਰੋੜ ਰੁਪਏ ਸਰਕਾਰ ਲਈ ਕੋਈ ਬਹੁਤੀ ਵੱਡੀ ਰਕਮ ਨਹੀਂ ਹੈ, ਪਰ ਇਸ ਨਾਲ ਕਿਸਾਨਾਂ ਦੇ 60 ਫੀਸਦੀ ਮਸਲੇ ਹੱਲ ਹੋ ਜਾਣਗੇ।
ਪੰਧੇਰ ਨੇ ਕਿਹਾ ਕਿ ਅਸੀਂ ਆਪਣੇ ਪਾਸਿਓਂ ਹਮਲਾ ਨਹੀਂ ਕਰਾਂਗੇ, ਸ਼ਾਂਤੀ ਨਾਲ ਪ੍ਰਦਰਸ਼ਨ ਰਹਾਂਗੇ। ਹੁਣ ਗੇਂਦ ਕੇਂਦਰ ਦੇ ਪਾਲੇ ਵਿੱਚ ਹੈ ਕਿ ਉਹ ਕੀ ਫੈਸਲਾ ਲੈਣਗੇ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਅਸੀਂ ਸਰਕਾਰ ਨੂੰ ਕਿਹਾ ਹੈ ਕਿ ਤੁਸੀਂ ਸਾਨੂੰ ਮਾਰ ਸਕਦੇ ਹੋ ਪਰ ਕਿਰਪਾ ਕਰਕੇ ਕਿਸਾਨਾਂ ‘ਤੇ ਤਸ਼ੱਦਦ ਨਾ ਕਰੋ।
ਅਸੀਂ ਪ੍ਰਧਾਨ ਮੰਤਰੀ ਨੂੰ ਬੇਨਤੀ ਕਰਦੇ ਹਾਂ ਕਿ ਉਹ ਅੱਗੇ ਆਉਣ ਅਤੇ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ‘ਤੇ ਕਾਨੂੰਨ ਦਾ ਐਲਾਨ ਕਰਕੇ ਇਸ ਵਿਰੋਧ ਨੂੰ ਖਤਮ ਕਰਨ।