26-03- 2024
TV9 Punjabi
Author: Rohit
ਪੰਜਾਬ ਸਰਕਾਰ ਨੇ ਸਾਲ 2025-26 ਲਈ 17,925 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਪੰਜਾਬ ਦੇ 90% ਪਰਿਵਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਮਿਲ ਰਹੀ ਹੈ। ਜਿਸ ਨਾਲ ਉਨ੍ਹਾਂ ਦਾ ਵਿੱਤੀ ਬੋਝ ਘੱਟ ਹੋਇਆ ਹੈ। ਵਿੱਤੀ ਸਾਲ 2025-26 ਲਈ ₹7,614 ਕਰੋੜ ਦਾ ਬਜਟ ਪ੍ਰਸਤਾਵਿਤ ਹੈ, ਜਿਸ ਵਿੱਚ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਮਿਲੇਗੀ।
ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਸਰਕਾਰੀ ਸੇਵਾਵਾਂ 50 ਰੁਪਏ ਵਿੱਚ ਉਪਲਬਧ ਹੋਣਗੀਆਂ। ਇਸ ਵੇਲੇ 406 ਡੋਰ ਸਟੈਪ ਡਿਲੀਵਰੀ ਦੀ ਫੀਸ 120 ਰੁਪਏ ਹੈ। ਲੋਕਾਂ ਨੂੰ ਸਿਰਫ਼ 50 ਰੁਪਏ ਦੇਣੇ ਪੈਣਗੇ। ਬਾਕੀ 70 ਰੁਪਏ ਪੰਜਾਬ ਸਰਕਾਰ ਦੇਵੇਗੀ।
ਖਜ਼ਾਨਾ ਮੰਤਰੀ ਹਰਪਾਲ ਚੀਮਾ ਪੰਜਾਬ ਦਾ ਬਜਟ ਪੇਸ਼ ਕਰ ਰਹੇ ਹਨ। ਪਿੰਡੂ ਵਿਕਾਸ ਦੇ ਲਈ 3500 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਖੇਡਾਂ ਲਈ ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਡੀ ਰਕਮ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਮੈਗਾ ਸਪੋਰਟਸ ਪਹਿਲਕਦਮੀ ‘ਖੇਡਦਾ ਪੰਜਾਬ, ਬਦਲਦਾ ਪੰਜਾਬ’ ਹੋਵੇਗੀ। ਸੂਬਾ ਸਰਕਾਰ ਹਰ ਪਿੰਡ ਵਿੱਚ ਖੇਡ ਮੈਦਾਨ ਮੁਹੱਇਆ ਕਰਵਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪਿੰਡਾ ਵਿੱਚ 3000 ਇਨਡੋਰ ਜਿੰਮ ਬਣਾਏ ਜਾਣਗੇ।
ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ 78 ਸਾਲਾਂ ਬਾਅਦ ਵੀ ਬਹੁਤ ਸਾਰੇ ਪਿੰਡਾਂ ਵਿੱਚ ਸਟਰੀਟ ਲਾਈਟਾਂ ਨਹੀਂ ਹਨ। ਹੁਣ “ਮੁੱਖ ਮੰਤਰੀ ਸਟਰੀਟ ਲਾਈਟ ਯੋਜਨਾ” ਤਹਿਤ 2.5 ਲੱਖ ਲਾਈਟਾਂ ਲਗਾਈਆਂ ਜਾਣਗੀਆਂ। ਪੀਐਸਪੀਸੀਐਲ ਹੁਣ ਰਾਜਾਂ ਵਿੱਚੋਂ 7ਵੇਂ ਸਥਾਨ ‘ਤੇ ਹੈ ਅਤੇ ਇਸ ਨੂੰ ਪਿਛਲੇ ਸਾਲ ਦੇ “ਬੀ” ਗ੍ਰੇਡ ਤੋਂ “ਏ” ਗ੍ਰੇਡ ਵਿੱਚ ਅੱਪਗ੍ਰੇਡ ਕੀਤਾ ਗਿਆ ਹੈ।
ਲੋਕਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ 347 ਈ-ਬੱਸਾਂ ਖਰੀਦੀਆਂ ਜਾਣਗੀਆਂ। ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਜਲੰਧਰ ਅਤੇ ਸਿਵਲ ਬੱਸ ਡਿਪੂਆਂ ਲਈ ਪ੍ਰਬੰਧ ਕੀਤੇ ਜਾਣਗੇ। ਅੰਮ੍ਰਿਤਸਰ ਅਤੇ ਲੁਧਿਆਣਾ ਦੇ ਲੋਕਾਂ ਲਈ ਸ਼ਹਿਰੀ ਸ਼ਾਸਨ ਲਈ 300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਮੈਡੀਕਲ ਸੈਕਟਰ ਲਈ 1,336 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਇਹ ਬਜਟ ਪਿਛਲੇ ਸਾਲ ਨਾਲੋਂ 27 ਫੀਸਦ ਵੱਧ ਹੈ। ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਲਈ 1650 ਕਰੋੜ ਰੁਪਏ ਦਾ ਬਜਟ ਨਿਰਧਾਰਤ ਕੀਤਾ ਗਿਆ ਹੈ।
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੀਆਂ ਤਿਆਰੀਆਂ ਲਈ ਵਿਸ਼ੇਸ਼ ਬਜਟ ਰੱਖਿਆ ਜਾ ਰਿਹਾ ਹੈ। ਸ੍ਰੀ ਆਨੰਦਪੁਰ ਸਾਹਿਬ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।